Saturday, July 25, 2026

6000 ਕੁਇੰਟਲ ਕਣਕ ਦਾ ਸੋਧਿਆ ਬੀਜ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ‘ਤੇ ਦਿੱਤਾ ਜਾ ਰਿਹਾ ਹੈ- ਡੀ.ਸੀ

PPN2010201521ਪਠਾਨਕੋਟ, 20 ਅਕਤੂਬਰ (ਪ.ਪ) – ਖੇਤੀਬਾੜੀ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ 6000 ਕੁਇੰਟਲ ਕਣਕ ਦਾ ਸੋਧਿਆ ਬੀਜ 1000 ਰੁਪਏ ਪ੍ਰਤੀ ਕੁਇੰਟਲ ਸਬਸਿਡੀ ‘ਤੇ ਦਿੱਤਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਫੈਸਲੇ ਅਨੁਸਾਰ ਬੀਜ ਦੀ ਸਬਸਿਡੀ ਸਿੱਧੀ ਜਿੰਮੀਦਾਰਾਂ ਦੇ ਬੈਂਕ ਖਾਤਿਆਂ ਵਿੱਚ ਜਾਵੇਗੀ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸਥਾਨਿਕ ਸਵੀਮਿੰਗ ਪੂਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ, ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ, ਵਿਸ਼ੇਸ਼ ਕੁਮਾਰ ਸਹਾਇਕ ਡਾਇਰੈਕਟਰ ਮੱਛੀ ਪਾਲਣ, ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ, ਦਰਸ਼ਨ ਪਾਲ ਬਾਗਬਾਨੀ ਵਿਕਾਸ ਅਫ਼ਸਰ, ਗੁਰਿੰਦਰ ਸਿੰਘ ਰੰਧਾਵਾ ਸੀਨੀਅਰ ਮੱਛੀ ਪਾਲਣ ਅਫ਼ਸਰ, ਰਾਕੇਸ਼ ਪੁੰਜ ਐਸ.ਡੀ.ਓ. ਸਿੰਚਾਈ ਵਿਭਾਗ, ਸਬੰਧਤ ਵਿਭਾਗਾਂ ਦੇ ਜ਼ਿਲ੍ਹਾ ਅਧਿਕਾਰੀ ਅਤੇ ਅਗਾਹ ਵਧੂ ਕਿਸਾਨ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਸ ਬੀਜ ਵਿਚੋਂ 2400 ਕੁਇੰਟਲ ਪਠਾਨਕੋਟ ਤੇ ਸੁਜਾਨਪੁਰ ਬਲਾਕ, 2000 ਕੁਇੰਟਲ ਨਰੋਟ ਜੈਮਲ ਸਿੰਘ ਤੇ ਘਰੋਟਾ ਬਲਾਕ, 1000 ਕੁਇੰਟਲ ਧਾਰਕਲਾਂ ਬਲਾਕ ਅਤੇ 600 ਕੁਇੰਟਲ ਬਮਿਆਲ ਵਿੱਚ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਣਕ ਦੇ ਬੀਜ ਦੀ ਸਬਸਿਡੀ ਪ੍ਰਾਪਤ ਕਰਨ ਲਈ ਨਿਰਧਾਰਤ ਪ੍ਰਫਾਰਮਾ/ਬਿਨੈ ਪੱਤਰ ਖੇਤੀਬਾੜੀ ਵਿਭਾਗ ਦੀ ਵੈਬਸਾਇਟ ਾਾਾ.ੳਗਰਪਿਬ.ਗੋਵ.ਨਿ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਜਾਂ ਮੁੱਖ ਖੇਤੀਬਾੜੀ ਅਫ਼ਸਰ ਪਠਾਨਕੋਟ ਦੇ ਦਫ਼ਤਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਆਪਣੇ ਮੁਕੰਮਲ ਬਿਨੈ ਪੱਤਰ ਖੇਤੀਬਾੜੀ ਵਿਭਾਗ ਦੇ ਬਲਾਕ ਪੱਧਰ ਜਾਂ ਜ਼ਿਲ੍ਹਾ ਪੱਧਰ ਦੇ ਦਫ਼ਤਰ ਵਿੱਚ 26 ਅਕਤੂਬਰ, 2015 ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਕਣਕ ਦੇ ਤਸਦੀਕਸ਼ੁਦਾ ਬੀਜ ‘ਤੇ ਸਬਸਿਡੀ ਪ੍ਰਾਪਤ ਕਰਨ ਲਈ ਵਧੇਰੇ ਜਾਣਕਾਰੀ ਲਈ ਸਬੰਧਤ ਖੇਤੀਬਾੜੀ ਵਿਭਾਗ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਉਨ੍ਹਾਂ ਤੱਕ ਪਹੁੰਚਾਉਣ। ਉਨ੍ਹਾਂ ਨੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਮੱਛੀ ਪਾਲਣ ਦੇ ਸਹਾਇਕ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਯੋਗ ਉਪਰਾਲੇ ਕਰਨ।
ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਕਣਕ ਦੇ ਬੀਜ ਦੀ ਸਬਸਿਡੀ ਪਹਿਲ ਦੇ ਅਧਾਰ ‘ਤੇ ਢਾਈ ਏਕੜ ਤੱਕ ਦੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਸ ਤੋਂ ਬਕਾਇਆ ਸਬਸਿਡੀ ਢਾਈ ਏਕੜ ਤੋਂ ਪੰਜ ਏਕੜ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ ਅਤੇ ਜੇਕਰ ਸਬਸਿਡੀ ਦੀ ਰਾਸ਼ੀ ਫਿਰ ਵੀ ਬੱਚ ਜਾਂਦੀ ਹੈ ਤਾਂ ਪੰਜ ਏਕੜ ਤੋਂ ਵੱਧ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿਹੜੇ ਕਿਸਾਨਾਂ ਦੀਆਂ ਦਰਖਾਸਤਾਂ ਬੀਜ ਦੀ ਸਬਸਿਡੀ ਲਈ ਯੋਗ ਪਾਈਆਂ ਜਾਂਦੀਆਂ ਹਨ, ਉਨ੍ਹਾਂ ਨੂੰ ਸਬੰਧਤ ਬਲਾਕ ਦਫ਼ਤਰਾਂ ਵੱਲੋਂ ਸਬਸਿਡੀ ਦੀ ਲੋੜੀਂਦੀ ਪ੍ਰਵਾਨਗੀ/ਪਰਮਿਟ ਵਿਭਾਗ ਵੱਲੋਂ ਵੱਖ ਵੱਖ ਮਿਤੀਆਂ ਨੂੰ ਵੱਖ ਵੱਖ ਥਾਵਾਂ ‘ਤੇ ਕੈਂਪ ਲੱਗਾ ਕੇ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਪਰਮਿਟ ਦੇਣ ਲਈ ਪਠਾਨਕੋਟ ਵਿਖੇ 31 ਅਕਤੂਬਰ, 5 ਅਤੇ 10 ਨਵੰਬਰ, 2015 ਨੂੰ, ਨਰੋਟ ਜੈਮਲ ਸਿੰਘ ਵਿਖੇ 1, 6 ਅਤੇ 13 ਨਵੰਬਰ, 2015 ਨੂੰ, ਬਮਿਆਲ ਵਿਖੇ 2, 7 ਅਤੇ 14 ਨਵੰਬਰ, 2015 ਨੂੰ, ਧਾਰਕਲਾਂ ਵਿਖੇ 3, 8 ਅਤੇ 15 ਨਵੰਬਰ, 2015 ਨੂੰ ਅਤੇ ਸੁਜਾਨਪੁਰ ਤੇ ਘਰੋਟਾ ਵਿਖੇ 4, 9 ਅਤੇ 16 ਨਵੰਬਰ, 2015 ਨੂੰ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਅਗਾਹ ਵਧੂ ਕਿਸਾਨ ਪ੍ਰਭਾਤ ਸਿੰਘ ਨੇ ਸੁਜਾਨਪੁਰ ਵਿਖੇ ਬਾਗਬਾਨੀ ਵਿਭਾਗ ਵੱਲੋਂ ਬਣਾਈ ਜਾ ਰਹੀ ਲੀਚੀ ਅਸਟੇਟ ਦੀ ਪ੍ਰਗਤੀ ਬਾਰੇ ਪੁੱਛੀ ਗਈ ਜਾਣਕਾਰੀ ਬਾਰੇ ਡਾ. ਦਰਸ਼ਨ ਪਾਲ ਬਾਗਬਾਨੀ ਵਿਕਾਸ ਅਫ਼ਸਰ ਨੇ ਦੱਸਿਆ ਕਿ ਲੀਚੀ ਅਸਟੇਟ ਦੀ ਇਮਾਰਤ ਦੀ ਉਸਾਰੀ ਲਈ ਪੰਜਾਬ ਮੰਡੀ ਬੋਰਡ ਦਫ਼ਤਰ ਪਠਾਨਕੋਟ ਵੱਲੋਂ ਟੈਂਡਰ ਲਾਏ ਜਾ ਰਹੇ ਹਨ ਅਤੇ ਜਲਦੀ ਹੀ ਇਸ ਦੀ ਉਸਾਰੀ ਸ਼ੁਰੂ ਕਰ ਦਿੱਤੀ ਜਾਵੇਗੀ। ਮੀਟਿੰਗ ਵਿੱਚ ਖੇਤੀਬਾੜੀ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਉਨ੍ਹਾਂ ਦੇ ਵਿਭਾਗਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਪ੍ਰਗਤੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply