ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ‘ਤੇ ਵਰਤਾਏ ਗਏ ਕਹਿਰ ਦੇ ਖਿਲਾਫ ਸਤਵਿੰਦਰ ਸਿੰਘ ਜੌਹਲ ਨੇ ਜਿਲ੍ਹਾ ਪ੍ਰੀਸ਼ਦ ਜੰਡਿਆਲਾ ਗੁਰੂ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਪਾਵਨ ਪੱਤਰੇ ਗਲੀਆਂ ਵਿੱਚ ਖਿਲਾਰਨ ਦੀ ਮੰਦਭਾਗੀ ਕਾਰਵਾਈ ਅਤੇ ਦੋ ਸਿੱਖਾਂ ਦੇ ਪੁਲਿਸ ਗੋਲੀ ਵਿੱਚ ਸ਼ਹੀਦ ਹੋ ਜਾਣ ਉਪਰੰਤ ਸਰਕਾਰ ਵਲੋਂ ਕੋਈ ਕਾਰਵਾਈ ਨਾ ਕੀਤੇ ਜਾਣ ‘ਤੇ ਉਹ ਮਾਨਸਿਕ ਤੌਰ ‘ਤੇ ਬਹੁਤ ਪ੍ਰੇਸ਼ਾਨ ਸਨ।ਇਸ ਲਈ ਉਨਾਂ ਨੇ ਜਿਲ੍ਹਾ ਪ੍ਰੀਸ਼ਦ ਦੀ ਮੈਂਬਰੀ ਛੱਡਣ ਦਾ ਫੈਸਲਾ ਲੈ ਕੇ ਆਪਣਾ ਅਸਤੀਫਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੂੰ ਸੌਂਪ ਦਿਤਾ ਹੈ।ਉਨਾਂ ਨੇ ਇਸ ਸਮੇਂ ਮੰਗ ਕੀਤੀ ਕਿ ਸਰਕਾਰ ਉਕਤ ਘਟਨਾਵਾਂ ਦੇ ਦੋਸ਼ੀਆਂ ਦਾ ਜਲਦ ਤੋਂ ਜਲਦ ਪਤਾ ਲਗਾ ਕੇ ਉਨਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰੇ ਤਾਂ ਜੋ ਸਿੱਖਾਂ ਦੇ ਦੁਖੀ ਹਿਰਦੇ ਸ਼ਾਂਤ ਹੋ ਸਕਣ।ਇਸ ਸਮੇਂ ਉਨਾਂ ਦੇ ਨਾਲ ਡਾ. ਸੁਖਰਾਜ ਸਿੰਘ, ਚੇਅਰਮੈਨ ਸਰਬਤ ਦਾ ਭਲਾ, ਮਨਪ੍ਰੀਤ ਸਿੰਘ ਮਾਹਲ, ਅੰਮ੍ਰਿਤਪਾਲ ਸਿੰਘ, ਰਵਿੰਦਰ ਸਿੰਘ ਲੱਕੀ, ਮਨਿੰਦਰਪਾਲ ਸਿੰਘ, ਹਰਜੀਤ ਸਿੰਘ, ਸਾਹਿਲ ਚੱਢਾ, ਅਜੇੇ ਠਾਕੁਰ ਅਤੇ ਹਰਪ੍ਰੀਤ ਸਿੰਘ ਆਦਿ ਵੀੰ ਮੌਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media