
ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਪੰਜਾਬ ਪੁਲਿਸ ਹੁਸ਼ਿਆਰਪੁਰ ਵੱਲੋਂ ਆਪਣੀ ਡਿਊਟੀ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪੰਜਾਬ ਪੁਲਿਸ ਅਤੇ ਵੱਖ-ਵੱਖ ਅਰਧ ਸੁਰੱਖਿਆ ਬੱਲਾਂ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਅੱਜ ਪੁਲਿਸ ਲਾਈਨ ਵਿਖੇ ਸ਼ਹੀਦੀ ਯਾਦਗਾਰ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਐਸ ਐਸ ਪੀ ਧਨਪ੍ਰੀਤ ਕੌਰ, ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ, ਜਿਲ੍ਹਾ ਸੈਸਨ ਜੱਜ ਅੇਸ ਕੇ ਅਰੌੜਾ ਸਮੇਤ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਦੀ ਯਾਦਗਾਰ ਤੇ ਫੁੱਲਮਾਲਾ ਅਰਪਿਤ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਮੌਕੇ ਤੇ ਐਸ ਪੀ (ਹੈਡਕੁਆਟਰ) ਦਿਲਬਾਗ ਸਿੰਘ, ਐਸ ਪੀ (ਡੀ) ਬਲਜੀਤ ਸਿੰਘ ਢਿੱਲੋ , ਪ੍ਰੇਡ ਕਮਾਂਡਰ ਡੀ ਐਸ ਪੀ (ਡੀ) ਸੁੱਖਅਮ੍ਰਿਤ ਸਿੰਘ, ਜਿਲ੍ਹੇ ਦੇ ਸਾਰੇ ਡੀ ਐਸ ਪੀ, ਵੱਖ-ਵੱਖ ਥਾਣਿਆਂ ਦੇ ਐਸ ਐਚ ਓ, ਪੁਲਿਸ ਲਾਈਨ ਦੇ ਅਧਿਕਾਰੀ ਕਰਮਚਾਰੀ, ਵੱਖ-ਵੱਖ ਰਾਜਨੀਤਿਕ ਆਗੂ, ਸਵੈਸੇਵੀ ਸੰਸਥਾਵਾਂ ਦੇ ਨੁਮਾਇੰਦੇ, ਸ਼ਹੀਦਾਂ ਦੇ ਪ੍ਰੀਵਾਰਾਂ ਦੇ ਮੈਂਬਰ, ਪੁਲਿਸ ਅਧਿਕਾਰੀਆਂ ਅਤੇ ਪਤਵੰਤੇ ਸ਼ਹਿਰੀਆਂ ਨੇ ਸ਼ਹੀਦਾਂ ਦੀ ਯਾਦਗਾਰ ਤੇ ਫੁੱਲਮਾਲਾ ਅਰਪਿਤ ਕਰਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ। ਇਸ ਮੌਕੇ ਤੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣ ਲਈ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਪੁਲਿਸ ਦੀ ਟੁਕੜੀ ਵੱਲੋਂ ਹਥਿਆਰ ਉਲਟੇ ਕਰਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ।
ਇਸ ਮੌਕੇ ਤੇ 1 ਸਤੰਬਰ 2014 ਤੋਂ 31 ਅਗਸਤ 2015 ਤੱਕ ਦੇਸ਼ ਭਰ ਵਿੱਚ ਡਿਊਟੀ ਦੌਰਾਨ ਵੱਖ-ਵੱਖ ਸੁਰੱਖਿਆ ਬਲਾਂ ਅਤੇ ਪੁਲਿਸ ਵਿਭਾਗ ਦੇ ਸ਼ਹੀਦ ਹੋਏ 434 ਅਧਿਕਾਰੀਆਂ / ਕਰਮਚਾਰੀਆਂ ਨੂੰ ਨਾਵਾਂ ਤੋਂ ਯਾਦ ਕਰਦੇ ਹੋਏ ਉਨ੍ਹਾਂ ਨੂੰ ਨਿੱਘੀ ਸ਼ਰਧਾਂਜ਼ਲੀ ਅਰਪਿਤ ਕੀਤੀ ਗਈ। ਐਸ. ਐਸ. ਪੀ ਧਨਪ੍ਰੀਤ ਕੌਰ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀ ਸਭ ਤੋਂ ਵੱਧ ਬਹਾਦਰ ਅਤੇ ਪੇਸ਼ੇਵਾਰ ਪੁਲਿਸ ਫੋਰਸਾਂ ਵਿੱਚੋਂ ਇੱਕ ਹੈ ਜਿਸ ਨੇ ਅਣਗਿਣਤ ਕੁਰਬਾਨੀਆਂ ਦੇ ਕੇ ਸੂਬੇ ਵਿੱਚ ਅਮਨ ਤੇ ਸ਼ਾਂਤੀ ਕਾਇਮ ਕੀਤੀ ਹੈ।ਅਸੀਂ ਅੱਜ ਇਸ ਵਿਸ਼ੇਸ਼ ਦਿਵਸ ਦੇ ਮੌਕੇ ਤੇ ਦੇਸ਼ ਅਤੇ ਪੰਜਾਬ ਦੀ ਖਾਤਰ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਨਿੱਘੀ ਸ਼ਰਧਾਂਜ਼ਲੀ ਭੇਂਟ ਕਰਦੇ ਹਾਂ।ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਕਿ ਜਿਨ੍ਹਾਂ ਜਵਾਨਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਵਾਰੀਆਂ, ਸਾਨੂੰ ਉਨ੍ਹਾਂ ਮਹਾਨ ਸ਼ਹੀਦਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ਵਿੱਚ ਹਰ ਸਾਲ 21 ਅਕਤੂਬਰ ਨੂੰ ਸਾਰੀਆਂ ਹਥਿਆਰਬੰਦ ਫੋਰਸਾਂ ਦੇ ਸਮੂਹ ਮਹਾਨ ਸ਼ਹੀਦਾਂ ਜਿਨ੍ਹਾਂ ਦੇਸ਼ ਲਈ ਆਪਣੀਆਂ ਜਾਨਾਂ ਵਾਰੀਆਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇੱਕ ਯਾਦਗਾਰੀ ਦਿਵਸ ਵਜੋਂ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਜਾਨ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਦੇ ਪ੍ਰੀਵਾਰਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਪੂਰੇ ਭਾਰਤ ਵਿੱਚ ਡਿਊਟੀ ਦੌਰਾਨ 434 ਕਰਮਚਾਰੀ ਸ਼ਹੀਦ ਹੋਏ ਹਨ।ਸੂਬੇ ਵਿੱਚ ਅਮਨ ਅਤੇ ਸਾਂਤੀ ਦੀ ਬਹਾਲੀ ਲਈ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਜਵਾਨਾਂ ਦੇ ਪ੍ਰੀਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪਹਿਲ ਦੇ ਆਧਾਰ ਤੇ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਸੂਬਾ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਵੱਖ-ਵੱਖ ਸਹੂਲਤਾਂ ਸਮਾਂਬੱਧ ਉਪਲਬੱਧ ਕਰਾਉਣ ਨੂੰ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਨੇ ਸ਼ਹੀਦ ਹੋਏ ਜਵਾਨਾਂ ਦੇ ਪ੍ਰੀਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ਹੀਦਾਂ ਦੇ ਪ੍ਰੀਵਾਰਾਂ ਦੀਆਂ ਦੁੱਖ-ਤਕਲੀਫ਼ਾ ਵੀ ਸੁਣੀਆਂ।ਇਸ ਮੌਕੇ ਤੇ ਪੁਲਿਸ ਗਰਾੳਂੂਡ ਵਿਖੇ ਖੂਨਦਾਨ ਕੈਂਪ ਵੀ ਲਗਾਇਆ ਗਿਆ। ਕੈਂਪ ਵਿਚ ਪੰਜਾਬ ਪੁਲਿਸ ਦੇ ਜਵਾਨਾਂ ਤੇ ਸਮਾਜਸੈਵੀ ਸਹਿਯੋਗੀਆਂ ਨੇ ਖੂਨਦਾਨ ਕੀਤਾ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media