
ਬਟਾਲਾ, 21 ਅਕਤੂਬਰ (ਨਰਿੰਦਰ ਬਰਨਾਲ) – ਡਾਇਰੈਕਟਰ ਜਨਰਲ ਸਕੂਲਜ਼ ਤੇ ਜਿਲ੍ਹਾਂ ਸਾਂਇੰਸ ਸੁਪਰਵਾਈਜ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦਫਤਰ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਜੈਤੋਸਰਜਾ ਵਿਖੇ ਪ੍ਰਿੰਸੀਪਲ ਜਸਬੀਰ ਕੌਰ ਵੱਲੋ ਸਾਂਇੰਸ ਵਿਸ਼ੇ ਨਾਲ ਸਬੰਧਿਤ ਜਲ ਸਰੋਤਾਂ ਦੀ ਸਾਂਭ ਸੰਭਾਲ ਵਿਖੇ ਇੱਕ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ।ਇਸ ਮੁਕਾਬਲੇ ਵਿਚ ਵੱਖ ਕਲਾਸਾ ਦੇ ਵਿਦਿਆਰਥੀਆ ਨੇ ਹਿਸਾ ਲਿਆ।ਚਾਰਟ ਮੇਕਿੰਗ ਮੁਕਾਬਲੇ ਵੱਖ ਵੱਖ ਪੁਜੀਸਨਾ ਤੇ ਆਏ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ।ਇਸ ਮੌਕੇ ਹਰਜਿੰਦਰ ਕੌਰ, ਮਨਪ੍ਰੀਤ ਕੌਰ,ਨੀਰੂ ਬਾਲਾ, ਪਰਦੀਪ ਕੌਰ, ਸਾਮ ਕੁਮਾਰ, ਮਨਪ੍ਰੀਤ ਕੌਰ, ਰਜਵੰਤ ਕੌਰ ਆਦਿ ਸਕੂਲ ਸਟਾਫ ਮੈਬਰ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media