
ਬਟਾਲਾ, 21 ਅਕਤੂਬਰ (ਨਰਿੰਦਰ ਬਰਨਾਲ) – ਜਿਲਾ ਸਿੱਖਿਆ ਅਫਸਰ ਅਮਨਦੀਪ ਸਿੰਘ ਸੈਣੀ ਦੇ ਨਿਰਦੇਸ਼ਾ ਅਨੁਸਾਰ ਜਿਲਾ ਪੱਧਰੀ ਅੰਡਰ 17 ਅਤੇ ਲੜਕੀਆਂ ਦੇ ਰੱਸਾਕਸੀ ਮੁਕਾਬਲੇ ਸ:ਸ:ਸ: ਧੁੱਪਸੜੀ ਕਰਵਾਏ ਗਏ।ਜਿਸ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ ਚੂੜੀਆਂ ਨੇ ਰੱਸਾਕੱਸੀ ਮੁਕਾਬਲੇ ਵਿੱਚ ਅੰਫਰ 17 ਅਤੇ 19 ਦੀਆਂ ਲੜਕੀਆਂ ਨੇ ਪਹਿਲਾਂ ਸਥਾਨ ਹਾਸਿਲ ਕੀਤਾ। ਲੜਕੀਆਂ ਦੇ ਸਕੂਲ ਪਹੁੰਚਣ ਤੇ ਪ੍ਰਿੰਸੀਪਲ ਸ੍ਰੀਮਤੀ ਅਨੀਤਾ ਅਰੌੜਾ ਅਤੇ ਸਮੂਹ ਸਟਾਫ ਵੱਲੋ ਬੱਚਿਆ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ ਉਹਨਾ ਕਿਹਾ ਕਿ ਸਕੂਲੀ ਬੱਚਿਆ ਨੂੰ ਪੜਾਈ ਦੇ ਨਾਲ ਨਾਲ ਖੇਡਾ ਵਿੱਚ ਵੀ ਰੁਝਾਨ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ।ਉਹਨਾਂ ਦੇ ਨਾਲ ਗਏ ਸਕੂਲ ਅਧਿਆਪਕਾ ਜੋਤੀ ਬਾਲਾ ਰਣਜੀਤ ਕੌਰ ਅਤੇ ਗੁਰਦਿਆਲ ਸਿਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।ਇਸ ਮੌਕੇ ਚਰਨਜੀਤ ਸਿੰਘ,ਨਾਨਕਜੀਤ ਸਿੰਘ,ਵਿਪਨ ਕੁਮਾਰ,ਭੁਪਿੰਦਰ ਸਿੰਘ,ਸਵਿਤਾ ਅਤੇ ਸਮੂਹ ਸਟਾਫ ਮੈਂਬਰ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media