Thursday, June 25, 2026

ਵਿਦਿਆਰਥੀਆਂ ਦੀ ਕੈਰੀਅਰ ਕੌਂਸਲਿੰਗ ਲਈ ਸੈਮੀਨਾਰ ਆਯੋਜਿਤ ਕੀਤਾ ਗਿਆ

PPN211021523
ਮਾਲੇਰਕੋਟਲਾ, 21 ਅਕਤੂਬਰ (ਹਰਮਿੰਦਰ ਸਿੰਘ ਭੱਟ)-  ਜ਼ਿਲ੍ਹਾ ਕੈਰੀਅਰ ਐਂਡ ਗਾਈਡੈਂਸ ਇੰਚਾਰਜ ਸ.ਜਗਤਾਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ, ਜਮਾਲਪੁਰਾ ਵਿਖੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੀ ਰਜਿੰਦਰ ਕੁਮਾਰ ਲੈਕਚਰਾਰ ਅੰਗਰੇਜ਼ੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕੰਗਣਵਾਲ ਨੇ ਬਤੌਰ ਕੈਰੀਅਰ ਕੌਂਸਲਰ ਦਸਵੀਂ ਦੇ ਵਿਦਿਆਰਥੀਆਂ ਦੀ ਕੈਰੀਅਰ ਕੌਂਸਲਿੰਗ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਦਸਵੀਂ ਤੋਂ ਬਾਅਦ ਕਿਹੜੇ ਕਿਹੜੇ ਕੋਰਸਾਂ ਵਿੱਚ ਦਾਖਲਾ ਲਿਆ ਜਾ ਸਕਦਾ ਹੈ ਅਤੇ ਦਾਖਲਾ ਲੈਣ ਲਈ ਕਿਹੜੀਆਂ ਕਿਹੜੀਆਂ ਸ਼ਰਤਾਂ ਹੁੰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਵੀ ਕਿਹਾ ਕਿ ਜਿੰਦਗੀ ਵਿੱਚ ਇੱਕ ਟੀਚਾ ਜ਼ਰੂਰ ਹੋਣਾ ਚਾਹੀਦਾ ਹੈ ਕਿਉਂਕਿ ਟੀਚੇ ਤੋਂ ਬਿਨਾਂ ਜਿੰਦਗੀ ਇਸ ਤਰਾਂ ਹੁੰਦੀ ਹੈ ਜਿਵੇਂ ਕਿ ਬਿਨਾਂ ਡਰਾਈਵਰ ਤੋਂ ਕਾਰ ਹੋਵੇ। ਇਸ ਤੋਂ ਇਲਾਵਾ ਸਕੂਲ ਦੇ ਉਰਦੂ ਮਾਸਟਰ ਡਾ.ਸਲੀਮ ਜੁਬੇਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਹੀ ਕਿੱਤੇ ਦੀ ਚੋਣ ਦੇ ਕੀ ਲਾਭ ਹੁੰਦੇ ਹਨ ਅਤੇ ਕਿਸੇ ਗਲਤ ਚੁਣੇ ਹੋਏ ਕਿੱਤੇ ਦੇ ਕੀ ਨੁਕਸਾਨ ਹੋ ਸਕਦੇ ਹਨ। ਇਸ ਤੋਂ ਇਲਾਵਾ ਕੈਰੀਅਰ ਅਧਿਆਪਕ ਸ਼੍ਰੀ ਵਿਜੈਕਰਨ ਸਿੰਘ, ਸ਼੍ਰੀ ਅਨਵਾਰ ਅੰਜੁਮ ਨੇ ਵੀ ਸੰਬੋਧਨ ਕੀਤਾ। ਅੰਤ ਵਿੱਚ ਸਕੂਲ ਦੇ ਮੁੱਖੀ ਸ਼੍ਰੀ ਮੁਹੰਮਦ ਰਫੀਕ ਥਿੰਦ ਨੇ ਉਚੇਚੇ ਤੌਰ ਤੇ ਪਹੁੰਚੇ ਸ਼੍ਰੀ ਰਜਿੰਦਰ ਕੁਮਾਰ ਦਾ ਧੰਨਵਾਦ ਕੀਤਾ।

Check Also

12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …

Leave a Reply