ਮਾਲੇਰਕੋਟਲਾ 21 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਨੂੰ ਹਿੰਸਾ ਦੀ ਅੱਗ ਵਿੱਚ ਧੱਕਣ ਲਈ ਅਤੇ ਇੱਥੋਂ ਦੇ ਅਮਨ ਨੂੰ ਭੰਗ ਕਰਣ ਦੇ ਲਈ ਜੋ ਕਾਰਾ ਗਲਤ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਅਜਿਹੇ ਅਨਸਰਾਂ ਨੂੰ ਅਜਿਹੀਆਂ ਸਜਾਵਾਂ ਦਿੱਤੀਆਂ ਜਾਣ ਤਾਂ ਜੋ ਅੱਗੇ ਤੋਂ ਕੋਈ ਵਿਅਕਤੀ ਅਜਿਹਾ ਮਾੜਾ ਕੰਮ ਕਰਨ ਤੋਂ ਪਹਿਲਾਂ ਸੌ ਬਾਰ ਸੋਚੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਐਮ.ਐਲ.ਏ ਸ਼੍ਰੀ ਅਨਵਾਰ ਅਹਿਮਦ ਖਾਂ ਦੇ ਸਪੁੱਤਰ ਸ਼੍ਰੀ ਨਦੀਮ ਅਨਵਾਰ ਖਾਂ ਸਾਬਕਾ ਮੈਂਬਰ ਪੰਜਾਬ ਵਕਫ ਬੋਰਡ ਨੇ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਉੱਤਰ ਪ੍ਰਦੇਸ਼ ਵਿੱਚ ਦਾਦਰੀ ਕਾਂਡ ਵਾਪਰਿਆ ਜਿਸ ਨਾਲ ਸਾਡੇ ਦੇਸ਼ ਦੀ ਬਦਨਾਮੀ ਅੰਤਰ-ਰਾਸ਼ਟਰੀ ਪੱਧਰ ਤੇ ਹੋਈ। ਅੱਜ ਹਾਲਾਤ ਇਸ ਤਰ੍ਹਾਂ ਦੇ ਬਣ ਗਏ ਹਨ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਉਣ ਦੇ ਲਈ ਧਰਮ ਦਾ ਸਹਾਰਾ ਲਿਆ ਜਾਣ ਲੱਗ ਪਿਆ ਹੈ। ਜੇਕਰ ਦੇਸ਼ ਵਿੱਚ ਫਿਰਕੂ ਜਹਿਰ ਘੋਲਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੇ ਲਈ ਸਖਤ ਕਾਨੂੰਨ ਬਣਾਏ ਜਾਣ ਤਾਂ ਦੰਗਿਆਂ ਵਿੱਚ ਮਾਰੇ ਜਾਣ ਵਾਲੇ ਮਾਸੂਮ ਲੋਕਾਂ ਦਾ ਘਾਣ ਹੋਣ ਤੋਂ ਵੀ ਬਚ ਸਕਦਾ ਹੈ। ਸ਼੍ਰੀ ਨਦੀਮ ਨੇ ਅੱਗੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸਾਰੇ ਧਰਮਾਂ ਦੀ ਸਾਂਝੀਵਾਲਤਾ ਦੇ ਪ੍ਰਤੀਕ ਹਨ ਜੋ ਕਿ ਸਾਨੂੰ ਮਨੁੱਖਤਾ ਦੇ ਭਲੇ ਦਾ ਰਾਹ ਦੱਸਦੀ ਹੈ।ਜਿਹੜੀਆਂ ਤਾਕਤਾਂ ਸੂਬਦੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ ਉਨ੍ਹਾਂ ਨੂੰ ਮੂੰਹ ਤੋੜ ਜਵਾਬ ਦੇਣ ਦੀ ਜਰੂਰਤ ਹੈ।ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਸ਼੍ਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦੋਸ਼ੀਆਂ ਨੂੰ ਲੱਭਣ ਦੇ ਲਈ ਚੁੱਕੇ ਗਏ ਕਦਮਾਂ ਦੀ ਵੀ ਸ਼ਲਾਘਾ ਕੀਤੀ। ਸ਼੍ਰੀ ਨਦੀਮ ਨੇ ਪੰਜਾਬ ਦੇ ਸਾਰੇ ਫਿਰਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਦੇ ਅਮਨ ਨੂੰ ਹਰ ਕੀਮਤ ਤੇ ਕਾਇਮ ਰੱਖਿਆ ਜਾਵੇ ਅਤੇ ਦੋਸ਼ੀਆਂ ਦੀ ਭਾਲ ਵਿੱਚ ਸਰਕਾਰ ਦਾ ਸਾਥ ਦੇਣ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media