
ਅੰਮ੍ਰਿਤਸਰ, 22 ਅਕਤੂਬਰ (ਗੁਰਚਰਨ ਸਿੰਘ) ਬਰਗਾੜੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਧਰਨੇ ਦੋਰਾਨ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿੱਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੁਲਤਾਨਵਿੰਡ ਲਿੰਕ ਰੋਡ ਸਥਿਤ ਸੁਭਾਸ਼ ਕਾਲੋਨੀ ਵਿਖੇ ਸਥਿਤ ਗੁਰਦਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਤੇ ਸਮੂਹ ਇਲਾਕਾ ਨਿਵਾਸੀਆਂ ਵੱਲੋ ਰੱਖੇ ਗਏ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਰਾਗੀ ਸਿੰਘਾਂ ਨੇ ਸ਼ਬਦ ਕੀਰਤਨ ਦੀ ਹਾਜਰੀ ਭਰੀ।ਅਰਦਾਸ ਵਿੱਚ ਪ੍ਰਧਾਨ ਅੰਗਰੇਜ ਸਿੰਘ, ਗ੍ਰੰਥੀ ਭਾਈ ਮਹਿਤਾਬ ਸਿੰਘ, ਬਾਬਾ ਰਸਾਲ ਸਿੰਘ, ਹਰਦੇਵ ਸਿੰਘ, ਗੁਰਮੁੱਖ ਸਿੰਘ, ਬੂਆ ਸਿੰਘ, ਸਰਵਨ ਸਿੰਘ, ਬਾਬਾ ਕਾਲਾ, ਮੁਖਤਿਆਰ ਸਿੰਘ, ਨੰਬਰਦਾਰ ਸਿੰਘ, ਪ੍ਰਤਾਪ ਸਿੰਘ ਠੇਕੇਦਾਰ, ਪਰਮਜੀਤ ਸਿੰਘ, ਦੀਪਾ ਤੇ ਸਮੂਹ ਇਲਾਕਾ ਵਾਸੀ ਸ਼ਾਮਲ ਸਨ ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media