Tuesday, June 23, 2026

ਚੀਫ ਖਾਲਸਾ ਦੀਵਾਨ ਵਲੋ ਸ਼ਹੀਦਾਂ ਸਿੰਘਾਂ ਦੇ ਪਰਿਵਾਰਾਂ ਨੂੰ 1-1 ਲੱਖ ਦੇਣ ਦਾ ਫੈਸਲਾ

ਸ਼ਹੀਦਾਂ ਸਿੰਘਾਂ ਦੇ ਬੱਚਿਆਂ ਨੂੰ ਦਿਆਂਗੇ ਮੁਫਤ ਵਿਦਿਆ ਦੀ ਸਹੂਲਤ- ਚੱਢਾ

ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਕੁਰਬਾਨੀ ਦੇਣ ਵਾਲੇ ਮਹਾਨ ਸ਼ਹੀਦਾਂ ਸ: ਕ੍ਰਿਸ਼ਨ ਭਗਵਾਨ ਸਿੰਘ ਅਤੇ ਸ: ਗੁਰਜੀਤ ਸਿੰਘ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ।ਇਸ ਮੌਕੇ ਪ੍ਰਧਾਨ ਸ: ਚਰਨਜੀਤ ਸਿੰਘ ਚੱਢਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਾਣ ਮਰਿਯਾਦਾ ਦੀ ਰੱਖਿਆ ਲਈ ਜਖਮੀ ਅਤੇ ਸ਼ਹੀਦ ਸਿੰਘਾਂ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ 25 ਅਕਤੂਬਰ ਦਿਨ ਐਤਵਾਰ ਨੂੰ ਸ਼ਹੀਦ ਦੇ ਪਿੰਡ ਬਰਗਾੜੀ, ਫਰੀਦਕੋਟ ਵਿਖੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ 5 ਨੁਮਾਇੰਦੇ ਕੌਮ ਦੇ ਹੀਰਿਆਂ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣਗੇ ਅਤੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋ ਉਹਨਾਂ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਅਤੇ ਸਿਰੋਪਾਉ ਭੇਂਟ ਕੀਤੇ ਜਾਣਗੇ।ਉਨਾਂ ਕਿਹਾ ਕਿ ਉਹਨਾਂ ਦੇ ਬੱਚਿਆਂ ਨੂੰ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ 50 ਸਕੂਲਾਂ ਵਿੋਚੋ ਕਿਸੇ ਵੀ ਸਕੂਲ ਵਿੱਚ ਮੁਫਤ ਵਿਦਿਆ ਦੀ ਸਹੂਲਤ ਦਿੱਤੀ ਜਾਵੇਗੀ।
ਇਸ ਸਮੇਂ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਬਰਗਾੜੀ ਘਟਨਾ ਤੋਂ ਬਾਅਦ ਜਖਮੀ ਅਤੇ ਸ਼ਹੀਦ ਸਿੰਘਾਂ ਤੇ ‘ਜਬਰ ਢਾਹੁਣ ਵਾਲੇ ਜਿੰਮੇਵਾਰ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਉਹਨਾਂ ਨੇ ਸ਼ੋ੍ਰਮਣੀ ਕਮੇਟੀ ਅਤੇ ਪੰਜ ਪਿਆਰਿਆਂ ਵਿਚਕਾਰ ਪੈਦਾ ਹੋਏ ਵਿਵਾਦ ਲਈ ਵੀ ਚਿੰਤਾ ਪ੍ਰਗਟਾਈ ਅਤੇ ਮੌਜੂਦਾ ਹਾਲਾਤ ਵਿੱਚ ਸਿੱਖ ਪੰਥ ਏਕਤਾ ਦੀ ਜਰੂਰਤ ਤੇ ਜੋਰ ਦਿੱਤਾ।ਇਸ ਮੌਕੇ ਉਪ ਪ੍ਰਧਾਨ ਸ: ਧੰਨਰਾਜ ਸਿੰਘ, ਆਨਰੇਰੀ ਸਕੱਤਰ ਸ: ਨਰਿੰਦਰ ਸਿੰਘ ਖੁਰਾਣਾ, ਸ: ਹਰਮਿੰਦਰ ਸਿੰਘ, ਸ: ਚਰਨਜੀਤ ਸਿੰਘ ਕੋਠੀ ਵਾਲੇ, ਸ: ਹਰਜੀਤ ਸਿੰਘ ਤਰਨਤਾਰਨੀ, ਸ: ਸੰਤੋਖ ਸਿੰਘ ਸੇਠੀ, ਸ: ਸਵਿੰਦਰ ਸਿੰਘ ਕੱਥੂਨੰਗਲ, ਡਾ: ਧਰਮਵੀਰ ਸਿੰਘ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …

Leave a Reply