Monday, August 10, 2026

ਗ੍ਰੇਟਰ ਕੈਲਾਸ਼ ਵਿਖੇ ਤੀਜੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ

ਨਵੀਂ ਦਿੱਲੀ, 23 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 24 ਅਕਤੂਬਰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗ੍ਰੇਟਰ ਕੈਲਾਸ਼ (ਪਾਰਟ-1), ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦੱੱਸਿਆ ਕਿ ਇਸ ਮੌਕੇ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਗੁਰਨਾਮ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਭਾਈ ਹਰਵਿੰਦਰ ਸਿੰਘ ਸੁਹਾਣਾ ਗੁਰ ਸ਼ਬਦ ਦੀ ਕੱਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜ. ਮਨਜੀਤ ਸਿੰਘ ਜੀਕੇ, ਅਤੇ ਹੋਰ ਪੰਥਕ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply