
ਬਠਿੰਡਾ, 22 ਅਪ੍ਰੈਲ (ਜਸਵਿੰਦਰ ਸਿੰਘ ਜੱਸੀ)- ਲੋਕ ਸਭਾ ਹਲਕਾ ਬਠਿੰਡਾ ਤੋਂ ਪੀ.ਪੀ.ਪੀ., ਕਾਂਗਰਸ ਅਤੇ ਸੀ.ਪੀ.ਆਈ. ਦੇ ਸਾਂਝੇ ਫਰੰਟ ਵੱਲੋਂ ਚੋਣ ਲੜ ਰਹੇ ਸ. ਮਨਪ੍ਰੀਤ ਸਿੰਘ ਬਾਦਲ ਦੀ ਅੱਜ ਇੱਥੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸ੍ਰ. ਸਤਨਾਮ ਸਿੰਘ ਬਹਿਰੂ ਨੇ ਆਪਣੇ ਕਿਸਾਨ ਲੀਡਰਾਂ ਸਮੇਤ ਹਮਾਇਤ ਕਰਨ ਦਾ ਐਲਾਨ ਕੀਤਾ ਹੈ। ਸ. ਬਹਿਰੂ ਨੇ ਮਨਪ੍ਰੀਤ ਸਿੰਘ ਬਾਦਲ ਦੀ ਰਾਜਨੀਤਕ ਸੋਚ ਉੱਤੇ ਚਰਚਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਲੀ ਭਾਂਤ ਪਤਾ ਹੈ ਕਿ ਕਿਸ ਤਰ੍ਹਾਂ ਸ. ਮਨਪ੍ਰੀਤ ਸਿੰਘ ਬਾਦਲ ਨੇ ਲੋਕਾਂ ਦੀਆਂ ਕਦਰਾਂ ਕੀਮਤਾਂ ਤੇ ਪਹਿਰਾ ਦਿੰਦਿਆਂ ਪੰਜਾਬ ਦੇ ਖਜਾਨੇ ਦੀਆਂ ਚਾਬੀਆਂ ਆਪਣੇ ਹੱਥੀਂ ਆਪਣੇ ਤਾਏ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਸੌਂਪ ਕੇ ਸਿੱਧ ਕਰ ਦਿੱਤਾ ਸੀ ਕਿ ਅਜੇ ਵੀ ਪੰਜਾਬ ਦੀ ਧਰਤੀ ਉੱਤੇ ਤਿਆਗ ਦੀ ਭਾਵਨਾ ਵਾਲਾ ਕੋਈ ਲੀਡਰ ਹੈ। ਉਹਨਾ ਕਿਹਾ ਕਿ ਸਾਡੀ ਕਿਸਾਨ ਜਥੇਬੰਦੀ ਇਹ ਮਹਿਸੂਸ ਕਰਦੀ ਹੈ ਕਿ ਸ੍ਰ. ਮਨਪ੍ਰੀਤ ਸਿੰਘ ਬਾਦਲ ਵਰਗੀ ਸਖਸ਼ੀਅਤ ਨੂੰ ਪਾਰਲੀਮੈਂਟ ਵਿੱਚ ਬਠਿੰਡੇ ਦੇ ਵੋਟਰ ਚੁਣ ਕੇ ਭੇਜਣ ਤਾਂ ਕਿ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਲੀਮੈਂਟ ਵਿੱਚ ਸੰਸਦ ਮੈਂਬਰਾਂ ਦੀ ਕੋਈ ਠੋਸ ਫਾਰਮਰਜ਼ ਲੌਬੀ ਕਾਇਮ ਕੀਤੀ ਜਾ ਸਕੇ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media