Friday, April 24, 2026

ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਵਿੱਦਿਅਕ ਮੁਕਾਬਲੇ 3 ਨਵੰਬਰ ਤੋਂ ਸ਼ੁਰੂ, ਤਿਆਰੀਆਂ ਮੁਕੰਮਲ

PPN2510201514ਸਮਰਾਲਾ, 25 ਅਕਤੂਬਰ (ਪ. ਪ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੀ ਇੱਕ ਮੀਟਿੰਗ ਮੰਚ ਦੇ ਸਰਪ੍ਰਸਤ ਡਾ. ਪਰਮਿੰਦਰ ਸਿੰਘ ਬੈਨੀਪਾਲ ਅਤੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਡਾ. ਪਰਮਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਅਧਿਆਪਕ ਚੇਤਨਾ ਮੰਚ ਵੱਲੋਂ ਨਵੰਬਰ ਦਾ ਪਹਿਲਾ ਹਫਤਾ ਪੰਜਾਬੀ ਭਾਸ਼ਾ ਨੂੰ ਸਮਰਪਿਤ ‘ਪੰਜਾਬੀ ਸਪਤਾਹ’ ਮਨਾਉਣ ਦਾ ਫੈਸਲਾ ਕੀਤਾ, ਜਿਸ ਦੌਰਾਨ ਪ੍ਰਾਇਮਰੀ ਪੱਧਰ ਤੋਂ ਲੈ ਕੇ ਹਾਈ ਪੱਧਰ ਤੱਕ ਦੇ ਵੱਖ ਵੱਖ ਸਕੂਲਾਂ ਵਿੱਚ ਮੁਕਾਬਲੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਵਿਜੈ ਕੁਮਾਰ ਸ਼ਰਮਾ ਨੇ ਦੱਸਿਆ ਕਿ 3 ਨਵੰਬਰ 2015, ਦਿਨ ਮੰਗਲਵਾਰ ਨੂੰ ਹਾਈ ਵਿਭਾਗ ਦੇ ‘ਭਾਸ਼ਣ ਮੁਕਾਬਲੇ’ ਸਰਕਾਰੀ ਹਾਈ ਸਕੂਲ ਮਾਣੇਵਾਲ (ਮਾਛੀਵਾੜਾ) ਵਿਖੇ ਕਰਵਾਏ ਜਾਣਗੇ। ਜਿਸ ਵਿੱਚ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਣਗੇ। ਵਿਦਿਆਰਥੀ ‘ਮਾਂ-ਬੋਲੀ ਪੰਜਾਬੀ’, ‘ਇੰਟਰਨੈਟ ਅਤੇ ਮੋਬਾਇਲ ਦਾ ਵਿਦਿਆਰਥੀਆਂ ਤੇ ਪ੍ਰਭਾਵ’, ‘ਨਸ਼ਿਆਂ ਦੇ ਮਾੜੇ ਪ੍ਰਭਾਵ’, ‘ਪਾਣੀ ਦੀ ਸੁਚੱਜੀ ਵਰਤੋਂ’ ਚਾਰੇ ਵਿਸ਼ਿਆਂ ਵਿੱਚੋਂ ਕਿਸੇ ਇੱਕ ਵਿਸ਼ੇ ਉੱਤੇ ਬੋਲਣਗੇ।
5 ਨਵੰਬਰ 2015 ਦਿਨ ਵੀਰਵਾਰ ਨੂੰ ਸਰਕਾਰੀ ਮਿਡਲ ਸਕੂਲ ਭਰਥਲਾ ਵਿਖੇ ਮਿਡਲ ਵਿਭਾਗ ਦੇ ‘ਲੋਕ ਗੀਤ/ਧਾਰਮਿਕ ਗੀਤ/ ਸਭਿਆਚਾਰਕ ਗੀਤ’ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਣਗੇ।
7 ਨਵੰਬਰ 2015 ਦਿਨ ਸ਼ਨੀਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਪ੍ਰਾਇਮਰੀ ਵਿਭਾਗ ਦੇ ‘ਡਿਕਟੇਸ਼ਨ ਅਤੇ ਸੁੰਦਰ ਲਿਖਾਈ’ ਜਿਸ ਵਿੱਚ ਵਿਦਿਆਰਥੀਆਂ ਨੂੰ ਪਹਿਲਾਂ ਇੱਕ ਪੈਰ੍ਹਾ ਬੋਲ ਕੇ ਲਿਖਾਇਆ ਜਾਵੇਗਾ, ਫਿਰ ਉਹੀ ਪੈਰ੍ਹਾ ਸੁੰਦਰ ਕਰਕੇ ਲਿਖਣ ਲਈ ਦਿੱਤਾ ਜਾਵੇਗਾ ਅਤੇ ‘ਕਵਿਤਾ ਉਚਾਰਨ’ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿੱਚ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈ ਸਕਣਗੇ।ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਮੁਕਾਬਲੇ ਸਵੇਰੇ 10 ਵਜੇ ਸ਼ੁਰੂ ਹੋਣਗੇ ਅਤੇ ਭਾਗ ਲੈਣ ਵਾਲੇ ਸਕੂਲ ਵਿੱਚੋਂ ਹਰੇਕ ਮੁਕਾਬਲੇ ਲਈ ਕੇਵਲ ਦੋ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ। ਬਾਕੀ ਸ਼ਰਤਾਂ ਮੌਕੇ ਤੇ ਦੱਸੀਆਂ ਜਾਣਗੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੌਕੇ ਤੇ ਹੀ ਨਕਦ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ। ਟਰਾਫ਼ੀ ਅਤੇ ਮੈਡਲ ਬਾਅਦ ਵਿੱਚ ਅਧਿਆਪਕ ਚੇਤਨਾ ਮੰਚ ਦੇ ਸਲਾਨਾ ਸਮਾਗਮ ਦੌਰਾਨ ਦਿੱਤੇ ਜਾਣਗੇ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply