ਸਮਰਾਲਾ, 25 ਅਕਤੂਬਰ (ਪ. ਪ) – ਅੱਜ ਸਮਰਾਲਾ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਪੰਜਾਬ ਵਿੱਚ ਦੇ ਦਿਨੋਂ ਦਿਨ ਖਰਾਬ ਹੋ ਰਹੇ ਹਾਲਾਤਾਂ ਸਬੰਧੀ ਚਰਚਾ ਕੀਤੀ ਗਈ। ਜਿਸ ਤਰ੍ਹਾਂ ਪੰਜਾਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਹੈ ਅਤੇ ਪੰਜਾਬ ਦੇ ਹਾਲਾਤ ਮਾੜੇ ਪਾਸੇ ਲਿਜਾਣ ਲਈ ਕੋਝੀਆਂ ਸਾਜਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਜਿਹੇ ਮੌਕੇ ਪੰਜਾਬ ਦੀ ਮੌਜੂਦਾ ਸਰਕਾਰ ਚੁੱਪ ਵੱਟੀ ਬੈਠੀ ਹੈ।ਜੇ ਮੌਜੂਦਾ ਸਰਕਾਰ ਹਾਲਾਤਾਂ ਨੂੰ ਕਾਬੂ ਵਿੱਚ ਨਹੀਂ ਰੱਖ ਸਕਦੀ ਤਾਂ ਤੁਰੰਤ ਅਸਤੀਫਾ ਦੇ ਦੇਵੇ। ਇਸ ਤੋਂ ਇਲਾਵਾ ਅੱਜ ਦੀ ਮੀਟਿੰਗ ਵਿੱਚ ਆਮ ਆਦਮੀ ਪਾਰਟੀ ਵੱਲੋਂ ਮੰਗ ਕੀਤੀ ਗਈ ਕਿ ਮੋਗਾ ਜ਼ਿਲ੍ਹੇ ਪਿੰਡ ਪੰਜ ਗਰਾਈਂ ਖੁਰਦ ਦੇ ਫੜ੍ਹੇ ਦੋ ਨੌਜਵਾਨ ਰੁਪਿੰਦਰ ਸਿੰਘ ਖਾਲਸਾ ਅਤੇ ਜਸਵਿੰਦਰ ਸਿੰਘ ਨੂੰ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ, ਉਸ ਸਬੰਧੀ ਸੁਪਰੀਮ ਕੋਰਟ ਰਾਹੀਂ ਸਮਾਂਬੱਧ ਸਮੇਂ ਅੰਦਰ ਜਾਂਚ ਕਰਾਉਣੀ ਬਣਦੀ ਹੈ। ਪੰਜਾਬ ਦੀ ਮੌਜੂਦਾ ਸਰਕਾਰ ਆਪਣੀ ਕੋਝੀ ਚਾਲ ਰਾਹੀਂ ਇਨ੍ਹਾਂ ਨੌਜਵਾਨਾਂ ਨੂੰ ਜਾਣਬੁੱਝ ਕੇ ਝੂਠੇ ਕੇਸਾਂ ਵਿੱਚ ਫਸਾ ਕੇ ਲੋਕਾਂ ਦਾ ਧਿਆਨ ਹੋਰ ਪਾਸੇ ਲਾਉਣਾ ਚਾਹੁੰਦੀ ਹੈ। ਉਨ੍ਹਾਂ ਮੀਟਿੰਗ ਵਿੱਚ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਪੰਜਾਬ ਦੇ ਹਾਲਾਤਾਂ ਅਤੇ ਨੌਜਵਾਨਾਂ ਨੂੰ ਮਾੜੇ ਪਾਸੇ ਲਿਜਾਣ ਵਾਲੀ ਨੀਤੀ ਦਾ ਤਿਆਗ ਕਰੇ, ਜੇਕਰ ਉਹ ਪੰਜਾਬ ਦੇ ਬੇਕਸੂਰ ਨੌਜਵਾਨਾਂ ਨੂੰ ਇਸੇ ਤਰ੍ਹਾਂ ਝੂਠੇ ਕੇਸਾਂ ਵਿੱਚ ਫਸਾਉਣ ਲੱਗ ਪਈ ਤਾਂ ਪੰਜਾਬ ਦੇ ਵਿਗੜੇ ਹਾਲਾਤਾਂ ਦੀ ਸਾਰੀ ਜਿੰਮੇਵਾਰੀ ਮੌਜੂਦਾ ਸਰਕਾਰ ਦੀ ਹੋਵੇਗੀ। ਪੰਜਾਬ ਦੀ ਨੌਜਵਾਨੀ ਪਹਿਲਾਂ ਹੀ ਬੇਰੁਜਗਾਰੀ, ਕੁਦਰਤੀ ਮਾਰਾਂ ਅਤੇ ਸਿਆਸੀ ਲੀਡਰਾਂ ਦੀਆਂ ਮਾੜੀਆਂ ਚਾਲਾਂ ਦੀ ਸ਼ਿਕਾਰ ਹੋ ਰਹੀ ਹੈ। ਉਨ੍ਹਾਂ ਪੰਜਾਬ ਦੀ ਨੌਜਵਾਨੀ ਅਤੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਪੰਜਾਬ ਅੰਦਰ ਸ਼ਾਂਤੀ ਬਣਾਈ ਰੱਖਣ।ਪੁਲਿਸ ਹੋਮ ਮਨਿਸਟਰ ਵਿਭਾਗ ਸੁਖਬੀਰ ਸਿੰਘ ਬਾਦਲ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਇਸ ਲਈ ਸੁਖਬੀਰ ਸਿੰਘ ਬਾਦਲ ਦਾ ਨੈਤਿਕ ਫਰਜ ਬਣਦਾ ਹੈ ਕਿ ਉਹ ਆਪਣੀ ਜਿੰਮੇਵਾਰੀ ਸਮਝਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇਵੇ।ਅੱਜ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਮਲਕੀਤ ਸਿੰਘ, ਸੁਜਾਨ ਸਿੰਘ ਮੰਜਾਲੀ ਕਲਾਂ, ਸੁਖਵਿੰਦਰ ਸਿੰਘ ਮਾਛੀਵਾੜਾ, ਕੇਵਲ ਸਿੰਘ ਹੇਡੋਂ, ਕਰਨਵੀਰ ਸਿੰਘ, ਜਗਤਾਰ ਸਿੰਘ ਦਿਆਲਪੁਰਾ, ਮਨਪ੍ਰੀਤ ਸਿੰਘ, ਅਵਤਾਰ ਸਿੰਘ, ਦਲਜੀਤ ਸਿੰਘ ਸ਼ਾਹੀ, ਕਸ਼ਮੀਰ ਸਿੰਘ ਰਾਏਪੁਰ, ਮਾ. ਦਵਿੰਦਰ ਸਿੰਘ, ਸੁਖਵਿੰਦਰ ਸਿੰਘ ਦਿਆਲਪੁਰਾ, ਰਘਵੀਰ ਸਿੰਘ ਸੈਣੀ, ਦਲਵੀਰ ਸਿੰਘ ਗਗੜਾ, ਅਮਰੀਕ ਸਿੰਘ ਮਾਣਕੀ, ਮਲਕੀਤ ਸਿੰਘ ਆਦਿ ਹਾਜਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media