Tuesday, July 21, 2026

ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਅੱਜ

PPN2610201516

ਸੰਦੌੜ, 26 ਅਕਤੂਬਰ (ਹਰਮਿੰਦਰ ਸਿੰਘ ਭੱਟ)- ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਹਰੇਕ ਮਹੀਨੇ ਦੀ ਤਰਾਂ ਸਰਬਤ ਦਾ ਭਲਾ ਸੇਵਾ ਦਲ ਅਤੇ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਬਦ ਗੁਰੂ ਚੇਤਨਾ ਸਮਾਗਮ ਤਹਿਤ ਗੁਰਮਤਿ ਅੱਜ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ ਕਿ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ ਭੋਗਾਂ ਉਪਰੰਤ ਸੰਤ ਬਾਬਾ ਦਲੇਰ ਸਿੰਘ ਖ਼ਾਲਸਾ ਜੀ ਵੱਲੋਂ ਆਈਆਂ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀ ਗੁਰ ਚਰਨਾਂ ਨਾਲ ਜੋੜਿਆ ਜਾਵੇਗਾ ਅਤੇ ਇਸ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਉਨ੍ਹਾਂ ਕਿਹਾ ਕਿ ਬਾਬਾ ਜੀ ਵੱਲੋਂ ਪੰਜਾਬ ਤੋਂ ਇਲਾਵਾ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਜਾਂਦੀ ਹੈ ਕੀ ਗੁਰੂ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵਜੋਂ ਸਰਬਤ ਦੇ ਭਲੇ ਲਈ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਈ ਭਾਈ ਗੁਰਜੀਤ ਸਿੰਘ ਸਰਾਵਾਂ ਤੇ ਭਾਈ ਕ੍ਰਿਸ਼ਨ ਭਗਵਾਨ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply