ਅੰਮ੍ਰਿਤਸਰ, 27 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਵੀ ਭਗਤ ਨੇ ਪੰਜਾਬ ਐਕਸਾਈਜ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੀ ਹਦੂਦ ਅੰਦਰ ਮਿਤੀ 29 ਅਕਤੂਬਰ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਡਰਾਈ ਡੇਅ ਦੇ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਜਾਰੀ ਵਿਸਥਾਰਤ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਧਾਰਮਿਕ ਸਮਾਗਮਾ ਵਾਲੀ ਜਗ੍ਹਾ ਦੇ ਨਜ਼ਦੀਕ 29 ਅਕਤੂਬਰ ਨੂੰ ਸ਼ਰਾਬ ਦੀ ਵਿੱਕਰੀ ‘ਤੇ ਪੂਰਨ ਪਾਬੰਦੀ ਦੇ ਨਾਲ-ਨਾਲ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਤਹਿਤ ਅੰਮ੍ਰਿਤਸਰ ਦੇ ਸ਼ਹਿਰ ਖੇਤਰ ਵਿੱਚ ਮੀਟ ਦੀ ਵਿੱਕਰੀ ‘ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
Check Also
ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ
ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …
Punjab Post Daily Online Newspaper & Print Media