
ਹੁਸ਼ਿਆਰਪੁਰ, 27 ਅਕਤੂਬਰ (ਸਤਵਿੰਦਰ ਸਿੰਘ)- ਹੁਸ਼ਿਆਰਪੁਰ ਵਿਖੇ ਖੇਤਰੀ ਸਰਸ ਮੇਲੇ ਦੌਰਾਨ ਬੀਤੀ ਸ਼ਾਮ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਅਤੇ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਅਤੇ ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੂਲੇਵਾਲਰਾਠਾਂ ਵੀ ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਸਨ।ਸਭਿਆਚਾਰਕ ਪ੍ਰੋਗਰਾਮ ਨੂੰ ਦੇਖਣ ਉਪਰੰਤ ਪ੍ਰੋ: ਚੰਦੂਮਾਜਰਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੇਲੇ ਦੇ ਆਯੋਜਨ ਨਾਲ ਸਾਨੂੰ ਸਾਰਿਆਂ ਨੂੰ ਆਪਣੇ ਦੇਸ਼ ਦੇ ਵੱਖ-ਵੱਖ ਰਾਜਾਂ ਨਾਲ ਸਬੰਧਤ ਸਭਿਆਚਾਰਕ ਪ੍ਰੋਗਰਾਮ ਅਤੇ ਸਮਾਜਿਕ ਰੀਤੀ ਰਵਾਜ਼ਾਂ ਨੂੰ ਜਾਨਣ ਦਾ ਮੌਕਾ ਮਿਲਦਾ ਹੈ।ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ, ਭਾਸ਼ਾਵਾਂ ਅਤੇ ਕਲਾਕ੍ਰਿਤੀਆਂ ਦਾ ਸਨਮਾਨ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਦੇ ਮੇਲਿਆਂ ਵਿੱਚ ਸਾਨੂੰ ਆਪਣੇ ਦੇਸ਼ ਦੀਆਂ ਵੱਖ-ਵੱਖ ਰਾਜਾਂ ਦੀਆਂ ਵਿਰਾਸਤੀ ਵੰਨਗੀਆਂ ਨੂੰ ਦੇਖਣ ਦਾ ਮੌਕਾ ਮਿਲਦਾ ਹੈ।ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਾਲ ਲੈਕੇ ਇਸ ਮੇਲੇ ਦਾ ਆਨੰਦ ਮਾਨਣ ਤਾਂ ਜੋ ਬੱਚਿਆਂ ਨੂੰ ਵੀ ਆਪਣੇ ਦੇਸ਼ ਦੇ ਬਾਹਰੀ ਰਾਜਾਂ ਦੀਆਂ ਸੰਸਕ੍ਰਿਤੀਆਂ ਬਾਰੇ ਪਤਾ ਲਗ ਸਕੇ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਚ ਲੱਗੇ ਇਸ ਸਰਸ ਮੇਲੇ ਵਿਚ ਪੂਰੇ ਦੇਸ਼ ਦੀ ਝਲਕ ਦਿਖਾਈ ਦੇ ਰਹੀ ਹੈ।ਪ੍ਰੋ: ਚੰਦੂਮਾਜਰਾ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੇਲੇ ਦੇ ਆਯੋਜਨ ਲਈ ਕੀਤੇ ਗਏ ਪ੍ਰਬੰਧਾਂ ਦੀ ਵੀ ਭਰਪੂਰ ਸ਼ਲਾਘਾ ਕੀਤੀ।ਇਸ ਤੋਂ ਪਹਿਲਾਂ ਉਨ੍ਹਾਂ ਨੇ ਮੇਲੇ ਵਿੱਚ ਲਗਾਏ ਗਏ ਵੱਖ-ਵੱਖ ਸਟਾਲਾਂ ‘ਤੇ ਜਾ ਕੇ ਨਿਰੀਖਣ ਵੀ ਕੀਤਾ।ਇਸ ਮੌਕੇ ‘ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦਾ ਸਨਮਾਨ ਵੀ ਕੀਤਾ ਗਿਆ।
ਡਿਪਟੀ ਕਮਿਸ਼ਨਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ 28 ਅਕਤੂਬਰ ਨੂੰ ਹਰਿਆਣਾ ਦੇ ਬੀਨ ਜੋਗੀ, ਪੰਜਾਬ ਦੇ ਨਚਾਰ, ਬਾਜੀਗਰ, ਰਾਜਸਥਾਨ ਦੀ ਕਠਪੁਤਲੀ ਸਾਰਾ ਦਿਨ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਸਵੇਰ ਦੇ ਸੈਸ਼ਨ ਵਿੱਚ ਰਾਜਸਥਾਨ ਦਾ ਵਿਰਾਸਤੀ ਲੋਕ ਗੀਤ, ਝਾਰਖੰਡ ਦਾ ਫੋਕ ਡਾਂਸ ਚਾਊ, ਉਤਰਾਖੰਡ ਦਾ ਫੋਕ ਡਾਂਸ ਚਪੀਲੀ, ਮੂਰਲੀ ਰਾਜਸਥਾਨੀ ਐਂਡ ਪਾਰਟੀ ਦਾ ਫੋਕ ਸਿੰਗਰ, ਪੰਜਾਬ ਦਾ ਵਿਰਾਸਤੀ ਲੋਕ ਗੀਤ ਤੇ ਲੋਕ ਨਾਚ ਪੰਜਾਬ (ਪੰਜਾਬ ਪੁਲਿਸ) ਪੂਰਵ ਦੁਪਹਿਰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ। ਇਸੇ ਤਰ੍ਹਾਂ ਸ਼ਾਮ ਦੇ ਸੈਸ਼ਨ ਵਿੱਚ ਮੁਰਲੀ ਰਾਜਸਥਾਨੀ ਐਂਡ ਪਾਰਟੀ ਫੋਕ ਸਿੰਗਰ, ਰਾਜਸਥਾਨ ਦਾ ਕਾਲ ਬੇਲੀਆ ਫੋਕ ਡਾਂਸ, ਗੁਜਰਾਤ ਦਾ ਸਿੰਧੀ ਧਮਾਲ ਫੋਕ ਡਾਂਸ, ਝਾਰਖੰਡ ਦਾ ਚਾਊ ਫੋਕ ਡਾਂਸ, ਉਤਰਾਖੰਡ ਦਾ ਘਸਾਰੀ ਫੋਕ ਡਾਂਸ, ਆਸਾਮ ਦਾ ਬੀਹੂ ਫੋਕ ਡਾਂਸ, ਉਤਰ ਪ੍ਰਦੇਸ਼ ਦਾ ਮੇਅਰ ਬਰਸਾਨਾ ਕੀ ਹੋਲੀ, ਰਾਜਸਥਾਨ ਦਾ ਲੰਗਾ ਸਿਗਿੰਗ ਅਤੇ ਪੰਜਾਬ ਦਾ ਵਿਰਾਸਤੀ ਲੋਕ ਗੀਤ, ਲੋਕ ਨਾਚ ਪੰਜਾਬ (ਪੰਜਾਬ ਪੁਲਿਸ) ਖਿੱਚ ਦਾ ਕੇਂਦਰ ਰਹੇਗਾ। ਨਾਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਵਲੋਂ ਮੰਚ ਸੰਚਾਲਨ ਸ਼੍ਰੀ ਸੰਜੀਵ ਸ਼ਾਦ ਵਲੋਂ ਬਾਖੂਬੀ ਕੀਤਾ ਜਾ ਰਿਹਾ ਹੈ।ਇਸ ਮੌਕੇ ‘ਤੇ ਐਸ ਐਸ ਪੀ ਸ੍ਰੀਮਤੀ ਧਨਪ੍ਰੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ, ਐਸ ਡੀ ਐਮ ਹੁਸ਼ਿਆਰਪੁਰ ਅਨੰਦ ਸਾਗਰ ਸ਼ਰਮਾ, ਮੇਅਰ ਨਗਰ ਨਿਗਮ ਸ਼ਿਵ ਸੂਦ, ਜਿਲ੍ਹਾ ਪ੍ਰਧਾਨ ਭਾਜਪਾ ਅਨੰਦਵੀਰ ਸਿੰਘ, ਸੀਨੀਅਰ ਡਿਪਟੀ ਮੇਅਰ ਪ੍ਰੇਮ ਸਿੰਘ ਪਿੱਪਲਾਂਵਾਲਾ, ਐਡਵੋਕੇਟ ਰਾਜਗੁਲਜਿੰਦਰ ਸਿੰਘ, ਰਾਮ ਦੇਵ ਯਾਦਵ, ਯਸ਼ਪਾਲ ਸ਼ਰਮਾ ਅਤੇ ਭਾਰੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media