
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੀਤੇ ਦਿਨੀਂ ਵਿਦਿਆਰਥੀਆਂ ਨੂੰ ਆਧੁਨਿਕ ਸੂਚਨਾ ਤਕਨਾਲੋਜੀ ਨਾਲ ਰੁਬਰੂ ਕਰਵਾਉਣ ਦੇ ਮਕਸਦ ਤਹਿਤ ਇੰਟਰਾ ਸਕੂਲ ਆਈ. ਟੀ. ਮੁਕਾਬਲੇਬਾਜ਼ੀ ਕਰਵਾਏ ਗਏ ਸੀ। ਜਿਸ ਵਿੱਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਦੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਦੇਖ-ਰੇਖ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਇਕ ਪ੍ਰਸ਼ਨ ਉਤਰ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਆਈ. ਟੀ ਨਾਲ ਸਬੰਧਿਤ ਪ੍ਰੋਗਰਾਮਾਂ, ਮਲਟੀ ਮੀਡੀਆ, ਐਪਲੀਕੇਸ਼ਨ ਅਤੇ ਬੇਸਿੱਕ ਕੰਪਿਊਟਰ ਸਬੰਧੀ ਪ੍ਰਸ਼ਨ ਪੁੱਛੇ ਗਏ।ਇਸ ਮੌਕੇ ਐੱਨ. ਆਈ. ਆਈ. ਟੀ. ਦਿੱਲੀ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ ਸ੍ਰੀ ਅੰਕੁਰ ਗੁਲਾਟੀ ਨੇ ਜੇਤੂ ਰਹੇ ਵਿਦਿਆਰਥੀਆਂ ਇਨਾਮ ਵੀ ਤਕਸੀਮ ਕੀਤੇ ਅਤੇ ਵਿਦਿਆਰਥੀਆਂ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ।ਡਾ. ਬਰਾੜ ਨੇ ਸਕੂਲ ਵਿੱਚ ਆਯੋਜਿਤ ਇਸ ਮੁਕਾਬਲੇ ਲਈ ਵਿਸ਼ਾਲ ਅਰੋੜਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਮੁਕਾਬਲੇਬਾਜੀ ਜਿੱਥੇ ਵਿਦਿਆਰਥੀ ਦੇ ਗਿਆਨ ਵਿੱਚ ਵਾਧਾ ਕਰਦੀ ਹੈ, ਉੱਥੇ ਮੁਕਾਬਲੇਬਾਜ਼ੀ ਵਿੱਚ ਅਵੱਲ ਦਰਜਾ ਹਾਸਲ ਕਰਨ ਲਈ ਉਤਸ਼ਾਹ ਵੀ ਭਰਦੇ ਹਨ। ਇਸ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਵਿਦਿਆਰਥੀ ਵੀ ਮੌਜ਼ੂਦ ਸਨ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media