Sunday, July 19, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੁਇਜ਼ ਮੁਕਾਬਲੇ ਕਰਵਾਏ ਗਏ

PPN2710201522

ਅਮ੍ਰਿਤਸਰ, 27 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 29 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਭਾਈ ਗੁਰਦਾਸ ਹਾਲ ਵਿਖੇ ਕੁਇਜ਼ ਮੁਕਾਬਲੇ ਸ. ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਗਏ ਜਿਸ ਦਾ ਵਿਸ਼ਾ ‘ਸਮੁੱਚਾ ਸਿੱਖ ਇਤਿਹਾਸ’ ਰੱਖਿਆ ਗਿਆ ਸੀ।
ਕੁਇਜ਼ ਮੁਕਾਬਲੇ ਦੌਰਾਨ ਬੀਬੀ ਅਮਰਜੀਤ ਕੌਰ ਰਿਸਰਚ ਸਕਾਲਰ ਨੇ ਸਿੱਖ ਇਤਿਹਾਸ ‘ਤੇ ਚਾਨਣਾ ਪਾਉਂਦੇ ਹੋਏ ਬੱਚਿਆਂ ਤੋਂ ਸਵਾਲ ਪੁੱਛੇ ਅਤੇ ਹਰੇਕ ਬੱਚੇ ਨੂੰ ਸਵਾਲਾਂ ਦਾ ਜਵਾਬ ਦੇਣ ਲਈ 5 ਮਿੰਟ ਦਾ ਸਮਾਂ ਦਿੱਤਾ ਗਿਆ।ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਵਿੱਚੋਂ 33 ਸਕੂਲਾਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ ਪੰਜ ਚੋਟੀ ਦੀਆਂ ਟੀਮਾਂ ਮਾਹਿਰਾਂ ਵੱਲੋਂ ਚੁਣੀਆਂ ਗਈਆਂ।ਇਨ੍ਹਾਂ ਕੁਇਜ਼ ਮੁਕਾਬਲਿਆਂ ਵਿੱਚ ਪਹਿਲੇ ਸਥਾਨ ‘ਤੇ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ, ਰਾਮਸਰ ਰੋਡ, ਅੰਮ੍ਰਿਤਸਰ, ਦੂਜਾ ਸਥਾਨ ਸ੍ਰੀ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਪ੍ਰੀਤ ਨਗਰ, ਸੋਡਲ ਰੋਡ ਜਲੰਧਰ ਅਤੇ ਤੀਜਾ ਸਥਾਨ ਰੋਜ਼ੀ ਮਾਡਰਨ ਹਾਈ ਸਕੂਲ, ਨਿਊ ਕੋਟ ਆਤਮਾ ਰਾਮ, ਸੁਲਤਾਨਵਿੰਡ ਰੋਡ ਅੰਮ੍ਰਿਤਸਰ ਨੇ ਪ੍ਰਾਪਤ ਕੀਤਾ।
ਬੱਚਿਆਂ ਦੀ ਕਾਰਜ ਕੁਸ਼ਲਤਾ ਨੂੰ ਪਰਖਣ ਸਮੇਂ ਬੀਬੀ ਰਣਜੀਤ ਕੌਰ ਰਿਸਰਚ ਸਕਾਲਰ, ਬੀਬੀ ਰਜਵੰਤ ਕੌਰ, ਬੀਬੀ ਪਰਮਜੀਤ ਕੌਰ, ਸ. ਕਾਬਲ ਸਿੰਘ ਸੁਪਰਵਾਈਜ਼ਰ, ਸ. ਗਗਨਦੀਪ ਸਿੰਘ, ਸ. ਹਰਦੀਪ ਸਿੰਘ ਤੇ ਸ. ਗੁਰਭੇਜ ਸਿੰਘ ਆਦਿ ਹਾਜ਼ਰ ਸਨ।ਇਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ 29 ਅਕਤੂਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ।

Check Also

ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ

ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …

Leave a Reply