Wednesday, March 11, 2026

ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਵੀਰਵਾਰ ਸ਼ਾਮ ਨੂੰ

ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ 29 ਅਕਤੂਬਰ ਸ਼ਾਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ੲਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦੀ ਅਰੰਭਤਾ ਸ੍ਰੀ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਕੁਲਵੰਤ ਸਿੰਘ ਪ੍ਰਭਾਤ ਦੇ ਜੱਥੇ ਦੇ ਕੀਰਤਨ ਰਾਹੀਂ ਹੋਵਗੀ। ਉਪਰੰਤ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਗੁਰ ਸ਼ਬਦ ਦੀ ਕਥਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਤੇ ਭਾਈ ਬਲਬੀਰ ਸਿੰਘ (ਚੰਡੀਗੜ੍ਹ), ਭਾਈ ਗੁਰਬੀਰ ਸਿੰਘ (ਤਰਨਤਾਰਨ) ਅਤੇ ਭਾਈ ਅਮਰਜੀਤ ਸਿੰਘ (ਪਟਿਆਲਾ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply