ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਨਵੰਬਰ-84 ਵਿੱਚ ਦੇਸ ਭਰ ਵਿੱਚ ਸਿੱਖ ਨਸਲਕੁਸ਼ੀ ਵਜੋਂ ਹੋਏ ਕਤਲੇਆਮ ਦੇ ਰੂਪ ਵਿੱਚ ਵਾਪਰੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੱਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ ਪਹਿਲੀ ਨਵੰਬਰ ਨੂੰ ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ 30 ਅਕਤੂਬਰ ਨੂੰ ਰਖੇ ਜਾ ਰਹੇ ਸ੍ਰੀ ਅਖੰਡ ਪਾਠ ਦੀ ਸਮਾਪਤੀ ਉੋਪਰੰਤ ਪ੍ਰਮੁਖ ਕੀਰਤਨੀ ਜੱਥੇ ਗਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਉਪਰੰਤ ਪੰਥਕ ਸ਼ਖਸੀਅਤਾਂ ਸ਼ਹੀਦਾਂ ਪ੍ਰਤੀ ਸ਼ਰਧਾਂਜਲੀ ਭੇਂਟ ਕਰਨਗੀਆਂ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media