
ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ਵਿੱਚ ਸੁਸ਼ੋਭਿਤ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਅ ਰਹੇ ਸਨ।
ਨਗਰ ਕੀਰਤਨ ਵਿੱਚ ਧਾਰਮਿਕ ਸਭਾ-ਸੁਸਾਇਟੀਆਂ, ਸ਼ਬਦੀ ਜਥੇ, ਗਤਕਾ ਪਾਰਟੀਆਂ, ਸ਼ਹਿਰ ਦੀਆਂ ਵੱਖ-ਵੱਖ ਬੈਂਡ ਪਾਰਟੀਆਂ, ਵੱਖ-ਵੱਖ ਸਕੂਲਾਂਫ਼ਕਾਲਜਾਂ ਦੇ ਵਿਦਿਆਰਥੀ, ਸਟਾਫ, ਟਕਸਾਲਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਵਾਹਿਗੁਰੂ-ਵਾਹਿਗੁਰੂ ਗੁਰੂ-ਜਸ ਗਾਇਨ ਕਰਦੀਆਂ ਸੰਗਤਾਂ ਨੇ ਸ਼ਮੂਲੀਅਤ ਕੀਤੀ।ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਨਿਵਾਸ ਤੋਂ ਬ੍ਰਹਮ ਬੂਟਾ ਮਾਰਕੀਟ, ਮਾਹਣਾ ਸਿੰਘ ਰੋਡ, ਸੱਟੀ ਬਜ਼ਾਰ, ਚੌਂਕ ਘੰਟਾ ਘਰ, ਬਜ਼ਾਰ ਮਾਈ ਸੇਵਾ, ਬਜ਼ਾਰ ਕਾਠੀਆਂ, ਬਜ਼ਾਰ ਪਾਪੜਾਂ, ਬਜ਼ਾਰ ਬਾਂਸਾਂ, ਚੌਂਕ ਛੱਤੀ ਖੂਹੀ, ਚਾਵਲ ਮੰਡੀ, ਦਾਲ ਮੰਡੀ, ਚੌਂਕ ਢਾਬ ਵਸਤੀ ਰਾਮ, ਚੌਂਕ ਲਛਮਣਸਰ, ਚੌਂਕ ਮੋਨੀ, ਚੌਂਕ ਕਰੌੜੀ, ਚੌਂਕ ਬਾਬਾ ਸਾਹਿਬ, ਚੌਂਕ ਪ੍ਰਾਗਦਾਸ ਤੇ ਸ੍ਰੀ ਗੁਰੂੁ ਰਾਮਦਾਸ ਨਿਵਾਸ ਤੋਂ ਹੁੰਦਾ ਹੋਇਆ ਦੇਰ ਸ਼ਾਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੰਪੰਨ ਹੋਇਆ।
ਨਗਰ ਕੀਰਤਨ ਵਿੱਚ ਸ. ਹਰਜਾਪ ਸਿੰਘ, ਸ.ਬਾਵਾ ਸਿੰਘ ਗੁਮਾਨਪੁਰਾ ਤੇ ਭਾਈ ਰਾਮ ਸਿੰਘ ਮੈਂਬਰ ਸ਼ੋ੍ਰਮਣੀ ਕਮੇਟੀ, ਸ. ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ ਤੇ ਸ.ਮਨਜੀਤ ਸਿੰਘ ਸਕੱਤਰ, ਸ. ਦਿਲਜੀਤ ਸਿੰਘ ਬੇਦੀ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ.ਹਰਭਜਨ ਸਿੰਘ ਮਨਾਵਾਂ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਰਣਜੀਤ ਸਿੰਘ, ਸ. ਜਸਪਾਲ ਸਿੰਘ ਤੇ ਸ. ਕੇਵਲ ਸਿੰਘ ਵਧੀਕ ਸਕੱਤਰ, ਸ. ਭੁਪਿੰਦਰਪਾਲ ਸਿੰਘ, ਸ. ਸਕੱਤਰ ਸਿੰਘ, ਸ.ਸੰਤੋਖ ਸਿੰਘ, ਸ. ਜਗਜੀਤ ਸਿੰਘ ਤੇ ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਸ. ਪ੍ਰਤਾਪ ਸਿੰਘ ਮੈਨੇਜਰ, ਸ. ਸਤਬੀਰ ਸਿੰਘ ਸਾਬਕਾ ਸਕੱਤਰ, ਸ. ਅਜੈਬ ਸਿੰਘ ਸਾਬਕਾ ਮੀਤ ਸਕੱਤਰ, ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ, ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਗੁਰਦੁਆਰਾ ਗਜ਼ਟ, ਸ.ਕਰਮਬੀਰ ਸਿੰਘ, ਸ. ਲਖਵਿੰਦਰ ਸਿੰਘ ਰੰਧਾਵਾ ਤੇ ਸ. ਗੁਰਮੀਤ ਸਿੰਘ ਇੰਚਾਰਜ, ਸ. ਸੁਖਰਾਜ ਸਿੰਘ ਤੇ ਸ. ਬਘੇਲ ਸਿੰਘ ਐਡੀਸ਼ਨਲ ਮੈਨੇਜਰ, ਸ. ਮਨਪ੍ਰੀਤ ਸਿੰਘ ਜੱਸੀ, ਸ. ਅਵਤਾਰ ਸਿੰਘ ਡਿਪਟੀ ਮੇਅਰ, ਸ. ਅਨੂਪ ਸਿੰਘ ਵਿਰਦੀ ਸਾਬਕਾ ਕੌਂਸਲਰ, ਸ. ਸੁਰਿੰਦਰ ਸਿੰਘ ਪ੍ਰਧਾਨ ਰੁਮਾਲਿਆ ਵਾਲੇ, ਸ. ਅਮਰਬੀਰ ਸਿੰਘ ਭਾਟੀਆ ਸੰਪਾਦਕ ਦਲੇਰ ਖਾਲਸਾ, ਸ. ਅਨੂਪ ਸਿੰਘ ਵਿਰਦੀ ਪ੍ਰਧਾਨ ਸ੍ਰੀ ਗੁਰੂ ਸਿੰਘ ਸਭਾ, ਸ. ਅਜੈਬ ਸਿੰਘ, ਸ. ਮਹਿੰਦਰ ਸਿੰਘ, ਸ. ਹਰਦੀਪ ਸਿੰਘ, ਸ. ਪਲਵਿੰਦਰ ਸਿੰਘ, ਸ. ਪਰਮਿੰਦਰ ਸਿੰਘ, ਸ. ਸੁਖਵਿੰਦਰ ਸਿੰਘ, ਸ. ਸੁਖਦੇਵ ਸਿੰਘ, ਸ. ਹਰਭਜਨ ਸਿੰਘ, ਸ. ਰਾਜਪਾਲ ਸਿੰਘ ਤੇ ਸ. ਹਰਮਨਜੀਤ ਸਿੰਘ ਮੈਂਬਰ ਸ੍ਰੀ ਗੁਰੂ ਸਿੰਘ ਸਭਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਧਰਮ ਪ੍ਰਚਾਰ ਕਮੇਟੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ ਤੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ।
Punjab Post Daily Online Newspaper & Print Media