Saturday, June 27, 2026

ਗੁਰੂ ਰਾਮ ਦਾਸ ਜੀ ਦੇ ਜਨਮ ਦਿਹਾੜੇ ‘ਤੇ ਸ਼ਹਿਰ ਨੂੰ ਡਰਾਈ ਡੇਅ ਐਲਾਨਣ ਦਾ ਕੀਤਾ ਸਵਾਗਤ

Teetuਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ) – ਗੁਰੂ ਨਗਰੀ ਦੇ ਸੰਸਥਾਪਕ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਲ੍ਹਾ ਪ੍ਰਸਾਸ਼ਨ ਵਲੋਂ ਅੰਮ੍ਰਿਤਸਰ ਸ਼ਾਹਿਬ ਨੂੰ ਡਰਾਈ ਡੇਅ ਐਲਾਨਣ ਦਾ ਹੋਲੀ ਸਿੱਟੀ ਟਰੱਸਟ ਵਲੋਂ ਸਵਾਗਤ ਕੀਤਾ ਗਿਆ ਹੈ।ਟਰੱਸਟ ਦੇ ਪ੍ਰਧਾਨ ਸ: ਮਨਮੋਹਨ ਸਿੰਘ ਟੀਟੂ ਦੱਸਿਆ ਕਿ ਸ਼ਹਿਰ ਦੀਆਂ ਧਾਰਮਿਕ, ਇਸ਼ਨਾਨ ਸੇਵਾ ਜਥੇਬੰਦੀਆਂ ਅਤੇ ਗੁਰੂ ਘਰ ਦੀਆਂ ਸ਼ਰਧਾਲੂ ਸੰਗਤਾਂ ਵਲੋਂ ਅੰਮ੍ਰਿਤਸਰ ਸ਼ਹਿਰ ਵਿਚ ਗੁਰਪੁਰਬ ਵਾਲੇ ਦਿਨ ਸ਼ਰਾਬ ਤੇ ਮੀਟ, ਮੱਛੀ ਦੀ ਵਿਕਰੀ ਬੰਦ ਕਰਨ ਸਬੰਧੀ ਕੀਤੀ ਜਾ ਰਹੀ ਪੁਰਜੋਰ ਮੰਗ ‘ਤੇ ਅਕਾਲੀ ਦਲ ਦੇ ਸਕੱਤਰ ਜਨਰਲ ਜਥੇ: ਪੂਰਨ ਸਿੰਘ ਮੱਤੇਵਾਲ ਦੀ ਅਗਵਾਈ ਹੇਠ ਉਨਾਂ ਸਮੇਤ ਇਕ ਵਫਦ ਨੇ ਕੈਬਨਿਟ ਮੰਤਰੀ ਸ: ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਡਰਾਈ ਡੇਅ ਰੱਖਣ ਦੀ ਬੇਨਤੀ ਕੀਤੀ ਸੀ।ਉਨਾਂ ਕਿਹਾ ਕਿ ਇਸ ਮੰਗ ਨੂੰ ਮਨਜ਼ੂਰ ਕਰਨ ‘ਤੇ ਉਹ ਸਭ ਸ: ਬਿਕਰਮ ਸਿੰਘ ਮਜੀਠੀਆ ਦੇ ਤਹਿ ਦਿੱਲੋਂ ਧੰਨਵਾਦੀ ਹਨ।

Check Also

ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ

ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …

Leave a Reply