
ਬਟਾਲਾ, 29 ਅਕਤੂਬਰ (ਨਰਿਦਰ ਬਰਨਾਲ) – ਅਕਤੂਬਰ ਸੀਨੀਅਰ ਅਕਾਲੀ ਆਗੂਅਤੇ ਬਟਾਲਾ ਵਿਧਾਨ ਸਭਾ ਦੇ ਹਲਕਾ ਇੰਚਾਰਜ ਸ ਲਖਬੀਰ ਸਿੰਘ ਲੋਧੀਨੰਗਲ ਨੇ ਹਲਕੇ ਦੇ ਅਕਾਲੀ ਵਰਕਰਾਂ ਅਤੇ ਆਮ ਲੋਕਾਂ ਨੂੰ ਆਗਾਹ ਕੀਤਾ ਹੈ ਕਿ ਉਹ ਪਾਰਟੀ ਦੇ ਕੁਝ ਅਖੌਤੀ ਵਰਕਰਾਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ। ਅੱਜ ਪਾਰਟੀ ਦਫਤਰ ਤੋਂ ਜਾਰੀ ਇੱਕ ਬਿਆਨ ਵਿਚ ਸ ਲਖਬੀਰ ਸਿੰਘ ਲੋਧੀਨੰਗਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਉਨ੍ਹਾਂ ਨੂੰ ਬਟਾਲਾ ਹਲਕੇ ਦੀ ਸੇਵਾ ਸੌਂਪੀ ਗਈ ਹੈ, ਪਰ ਪਾਰਟੀ ਦੇ ਕੁਝ ਸਥਾਨਕ ਆਗੂ ਪਾਰਟੀ ਵਿਰੋਧੀ ਗਤਿਵਿਧੀਆਂ ਕਰਦੇ ਹੋਏ ਆਪਣੇ ਆਪ ਨੂੰ ਬਟਾਲਾ ਹਲਕੇ ਦੇ ਸਰਬਰਾਹ ਦੱਸ ਰਹੇ ਹਨ ਜੋ ਕਿ ਲੋਕਾਂ ਨੂੰ ਗੁੰਮਰਾਹ ਕਰਨ ਦੀ ਇੱਕ ਸਾਜਿਸ਼ ਹੈ।ਲੋਧੀਨੰਗਲ ਨੇ ਕਿਹਾ ਕਿ ਇਹ ਆਗੂ ਪਾਰਟੀ ਵਲੋਂ ਦਿੱਤੇ ਅਹੁਦਿਆਂ ਦਾ ਨਿੱਘ ਮਾਣ ਰਹੇ ਹਨ ਪਰ ਇਸ ਦੇ ਬਾਵਜੂਦ ਵੀ ਪਾਰਟੀ ਦੇ ਨਾਲ ਧ੍ਰੋਹ ਕਮਾਉਾਂਦੇ ੋਏ ਹਮੇਸ਼ਾਂ ਹੀ ਪਾਰਟੀ ਵਿਰੋਧੀ ਕਾਰਵਾਈਆਂ ਵਿਚ ਲੱਗੇ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਪਹਿਲਾਂ ਨਗਰ ਕੌਂਸਲ ਚੋਣਾਂ ਅਤੇ ਬਾਅਦ ਵਿਚ ਕੁਝ ਅਕਾਲੀ ਕੌਂਸਲਰਾਂ ਨੂੰ ਗੁੰਮਰਾਹ ਕਰਕੇ ਇਨ੍ਹਾਂ ਆਗੂਆਂ ਨੇ ਬਟਾਲਾ ਸ਼ਹਿਰ ਵਿਚ ਪਾਰਟੀ ਨੂੰ ਕਮਜੋਰ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਤੋਂ ਪਾਰਟੀ ਹਾਈਕਮਾਨ ਭਲੀਭਾਂਤ ਜਾਣੂ ਹੈ।
ਲਖਬੀਰ ਸਿੰਘ ਲੋਧੀਨੰਗਲ ਨੇ ਅੱਗੇ ਕਿਹਾ ਕਿ ਇਹ ਪਾਰਟੀ ਵਿਰੋਧੀ ਆਗੂ ਹਲਕੇ ਵਿਚ ਇਹ ਪ੍ਰਚਾਰ ਕਰ ਰਹੇ ਹਨ ਕਿ ਬਟਾਲਾ ਹਲਕੇ ਦੀ ਸੰਗਤ ਵਲੋਂ ਉਨ੍ਹਾਂ ਦੀ ਅਗਵਾਈ ਵਿਚ ਪਸਚਾਤਾਪ ਪਾਠ ਦੇ ਭੋਗ ਪਾਏ ਜਾ ਰਹੇ ਹਨ ਜਦਕਿ ਅਸਲੀਅਤ ਇਹ ਹੈ ਕਿ ਬਟਾਲਾ ਹਲਕੇ ਦੀ ਸਮੁੱਚੀ ਸੰਗਤ ਵਲੋਂ 23 ਅਕਤੂਬਰ ਨੂੰ ਗੁਰਦੁਆਰਾ ਸਤਕਰਤਾਰੀਆ ਸਾਹਿਬ ਵਿਖੇ ਪਸ਼ਚਾਤਾਪ ਵਜੋਂ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾ ਚੁੱਕੇ ਹਨ, ਜਦਕਿ ਹੁਣ ਹਲਕੇ ਵਲੋਂ ਸਾਂਝੇ ਤੌਰ ਤੇ ਕੋਈ ਵੀ ਪਸਚਾਤਾਪ ਦਾ ਭੋਗ ਨਹੀਂ ਪਵੇਗਾ। ਲੋਧੀਨੰਗਲ ਨੇ ਸਪੱਸ਼ਟ ਕੀਤਾ ਕਿ ਪਾਰਟੀ ਹਾਈਕਮਾਨ ਦੇ ਹੁਕਮਾਂ ਤਹਿਤ ਹੁਣ ਹਰ ਪਿੰਡ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਪਸ਼ਚਾਤਾਪ ਕਰਨ ਲਈ ਸ਼ੀz ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਨ੍ਹਾਂ ਹਲਕੇ ਦੇ ਅਕਾਲੀ ਆਗੂਆਂ, ਵਰਕਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੁੱਝ ਅਖੌਤੀ ਆਗੂਆਂ ਦੀਆਂ ਗੱਲਾਂ ਵਿਚ ਨਾ ਆਉਣ ਅਤੇ ਪਾਰਟੀ ਦੀ ਚੜਦੀ ਕਲਾ ਲਈ ਕੰਮ ਕਰਨ।
Punjab Post Daily Online Newspaper & Print Media