Sunday, April 12, 2026

ਪਿੰਡ ਚੱਕ ਜਾਨੀਸਰ ਰਾਸ਼ਟਰੀ ਮਿਸ਼ਨ ਤਹਿਤ ਪੇਂਡੂ ਸਿਹਤ ਕਮੇਟੀਆਂ ਦਾ ਦੋ ਰੋਜਾ ਟ੍ਰੇਨਿੰਗ ਕੈਂਪ

 

{
{

ਫਾਜ਼ਿਲਕਾ, 29 ਅਕਤੂਬਰ (ਵਨੀਤ ਅਰੋੜਾ) – ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਵੱਲੋਂ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਦੇ ਸਹਿਯੋਗ ਨਾਲ ਪੇਂਡੂ ਸਿਹਤ, ਸਫ਼ਾਈ ਅਤੇ ਪੇਂਡੂ ਪੋਸ਼ਣ ਕਮੇਟੀਆਂ ਦੇ ਸਹਿਯੋਗ ਲਈ ਇਹ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਹੀ ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਵਿਖੇ ਮਿੰਨੀ ਪੀ.ਐਚ.ਸੀ. ਵਿਖੇ ਇੰਨ੍ਹਾਂ ਕਮੇਟੀਆਂ ਦਾ ਦੋੇ ਰੋਜਾ ਟ੍ਰੇਨਿੰਗ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਪੀ.ਐਚ.ਸੀ. ਪਿੰਡ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਬੀਤਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਵੱਖ ਵੱਖ 8 ਪਿੰਡਾਂ ਦੇ ਟ੍ਰੇਨਿੰਗ ਕੈਂਪ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਕਮੇਟੀਆਂ ਵਿਚ ਸ਼ਾਮਲ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਕਮੇਟੀਆਂ ਵਿਚ ਆਪਣੀ ਬਣਦੀ ਭੂਮਿਕਾ ਨਿਭਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਸਿਹਤ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦੇਣ। ਜਿੰਨ੍ਹਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਾ ਲਾਜ਼ਮੀ ਹੈ।
ਟ੍ਰੇਨਿੰਗ ਦੌਰਾਨ ਬੀ.ਈ.ਈ. ਮਨਬੀਰ ਸਿੰਘ ਨੇ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਤਹਿਤ ਮਰੀਜ ਨੂੰ ਕਿਸੇ ਮਾਨਤਾ ਪ੍ਰਾਪਤ ਜਾਂ ਸਰਕਾਰੀ ਹਸਪਤਾਲ ਵਿਚੋਂ ਇਲਾਜ ਕਰਵਾਉਣ ਤੇ 1. 50 ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਜਨਨੀ ਸੁਰੱਖਿਆ ਯੋਜਨਾ, ਜਨਨੀ ਸ਼ਿਸ਼ੂ ਯੋਜਨਾ ਕਰਿਆਕਰਮ , ਬਾਲੜੀ ਸੁਰੱਖਿਆ ਯੋਜਨਾ, ਪੰਜਾਬ ਨਿਰੋਗੀ ਸਕੀਮ ਅਤੇ ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ ਬਾਰੇ ਵੀ ਜਾਣਕਾਰੀ ਦਿੱਤੀ। ਇਸ ਕੈਂਪ ਵਿਚ ਚੱਕ ਸੁਹੇਲੇ ਵਾਲਾ, ਜਾਨੀਸਰ, ਚੱਕ ਜਾਨੀਸਰ, ਲੱਧੂਵਾਲਾ ਉਤਾੜ, ਰੱਤਾ ਖੇੜਾ, ਖੜੁੰਜ, ਚੱਕ ਖੜੁੰਜ, ਚੱਕ ਰੋਹੀਵਾਲਾ ਅਤੇ ਨਵਾਂ ਤੇਲੂਪੁਰਾ ਦੇ ਸਰਪੰਚਾਂ, ਪੰਚਾਂ, ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਵੱਲੋਂ ਹਿੱਸਾ ਲਿਆ ਗਿਆ।

Check Also

ਚੇਅਰਮੈਨ ਰਿੰਟੂ ਨੇ ਉਤਰੀ ਵਿਧਾਨ ਸਭਾ ਹਲਕੇ ‘ਚ ਵਿਕਾਸ ਕਾਰਜ਼ਾਂ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕੇ ਅੰਮ੍ਰਿਤਸਰ ਉੱਤਰੀ ਦੇ ਆਮ ਆਦਮੀ ਪਾਰਟੀ …

Leave a Reply