Friday, July 3, 2026

ਪਿੰਡ ਰਾਣੀਪੁਰ ਝਿੱਕਲਾ ਵਿਖੇ ਇੱਕ ਰੋਜਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ

2015102902420

ਪਠਾਨਕੋਟ, 29 ਅਕਤੂਬਰ (ਪ.ਪ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ. ਹਰਦੀਪ ਸਿੰਘ ਬੋਪਾਰਾਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਦੀ ਪ੍ਰਧਾਨਗੀ ਹੇਠ ਪਿੰਡ ਰਾਣੀਪੁਰ ਝਿੱਕਲਾ ਵਿਖੇ ਇੱਕ ਰੋਜਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ।
ਡਿਪਟੀ ਡਾਇਰੈਕਟਰ ਨੇ ਇਸ ਮੌਕੇ ਕਿਸਾਨਾਂ ਨੂੰ ਹਰੇ ਚਾਰੇ ਵਿੱਚ ਖੁਰਾਕੀ ਤੱਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਸਲ ਸੁਧਾਰ ਸਬੰਧੀ ਵੀ ਜਾਣਕਾਰੀ ਦਿੱਤੀ।ਕੈਂਪ ਵਿੱਚ ਸ. ਕੁਲਵਿੰਦਰ ਸਿੰਘ ਇੰਸਪੈਕਟਰ ਡੇਅਰੀ ਵਿਕਾਸ ਨੇ ਵਿਭਾਗ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਅਤੇ ਨਵੇਂ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਦਿੱਤੀ ਜਾ ਰਹੀ ਸਬਸਿਡੀ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸ. ਸੁਰਜੀਤ ਸਿੰਘ ਪੀਲੀਆ ਸਾਬਕਾ ਮੈਨੇਜਰ ਅਤੇ ਸ. ਗੁਰਨਾਮ ਸਿੰਘ ਸਾਬਕਾ ਡੇਅਰੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਸਹਿਕਾਰੀ ਸਭਾ, ਵੱਖ ਵੱਖ ਭਲਾਈ ਸਕੀਮਾਂ ਅਤੇ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਰੋਹਨ ਕੁਮਾਰ, ਕਰਮ ਪ੍ਰਤਾਪ ਸਿੰਘ, ਰਜਿੰਦਰ ਸਿੰਘ ਸਰਪੰਚ ਅਤੇ ਕਿਸਾਨ ਭਾਰੀ ਗਿਣਤੀ ਵਿੱਚ ਹਾਜਰ ਸਨ।

Check Also

ਨਗਰ ਨਿਗਮ ਨੇ ਹਾਲ ਬਜ਼ਾਰ, ਲਿਬਰਟੀ ਮਾਰਕੀਟ ਅਤੇ ਪੁਰਾਣੀ ਸਬਜ਼ੀ ਮੰਡੀ ‘ਚ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ

ਅੰਮ੍ਰਿਤਸਰ, 2 ਜੁਲਾਈ (ਜਗਦੀਪ ਸਿੰਘ) – ਨਗਰ ਨਿਗਮ ਦੇ ਐਸਟੇਟ ਵਿਭਾਗ ਵੱਲੋਂ ਹਾਲ ਬਾਜ਼ਾਰ, ਲਿਬਰਟੀ …

Leave a Reply