Friday, April 10, 2026

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ: ਅਟਾਰੀ ਸਾਹਿਬ ਤੋਂ ਵਿਸ਼ਾਲ ਪ੍ਰਭਾਤ ਫੇਰੀ ਅਯੋਜਿਤ

2015102902422

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਇੱਕ ਵਿਸ਼ਾਲ ਪ੍ਰਭਾਤ ਫੇਰੀ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋਈ।ਇਸ ਪ੍ਰਭਾਤ ਫੇਰੀ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸੰਗਤਾਂ ਅਤੇ ਸ਼ਬਦੀ ਜਥੇ ਦੀਆਂ ਬੀਬੀਆਂ ਸ਼ਬਦ ਕੀਰਤਨ ਅਤੇ ਵਾਹਿਗੁਰੂ ਦਾ ਜਾਪ ਕਰਦੀਆਂ ਸ਼ਾਮਲ ਹੋਈਆਂ।2015102902423

ਪ੍ਰਭਾਤ ਫੇਰੀ ਵਿੱਚ ਲੋਕਲ ਗੁਰਦੁਆਰਾ ਕਮੇਟੀ ਪ੍ਰਧਾਨ ਪ੍ਰਧਾਨ ਰਾਣਾ ਪਲਵਿੰਦਰ ਸਿੰਘ ਤੋਂ ਇਲਾਵਾ ਮੀਤ ਪ੍ਰਧਾਨ ਵੱਸਣ ਸਿੰਘ ਵੱਲਾ, ਸੁਖਵਿੰਦਰ ਸਿੰਘ ਪੱਪੂ, ਕੌਂਸਲਰ ਅਮਰੀਕ ਸਿੰਘ ਲਾਲੀ, ਅਕਾਲੀ ਜਥਾ ਸ਼ਹਿਰੀ ਦੇ ਸੀਨੀ: ਮੀਤ ਪ੍ਰਧਾਨ ਸੁਖਵਿੰਦਰ ਸਿੰਘ ਮਾਹਲ, ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਿਆਰ ਸਿੰਘ ਖਾਲਸਾ, ਜੋਬਨਜੀਤ ਸਿੰਘ ਮੈਨੇਜਰ, ਨੰਬਰਦਾਰ ਇੰਦਰਜੀਤ ਸਿੰਘ, ਦੀਦਾਰ ਸਿੰਘ ਦੋਬੁਰਜੀ, ਬਾਬਾ ਰਸਾਲ ਸਿੰਘ, ਨਿਰੰਜਣ ਸਿੰਘ ਦੋਬੁਰਜੀ, ਹਰਦੀਪ ਸਿੰਘ ਮੁੰਡਾਪਿੰਡ, ਮੈਨੇਜਰ ਤਰਸੇਮ ਸਿੰਘ ਡਾ. ਸਤਿੰਦਰ ਸਿੰਘ, ਗ੍ਰੰਥੀ ਬਲਦੇਵ ਸਿੰਘ, ਸੁਰਜੀਤ ਸਿੰਘ ਚੀਮਾ, ਮਹਿੰਦਰ ਸਿੰਘ, ਬਲਜੀਤ ਸਿੰਘ ਬੱਬੂ, ਅਮਰਜੀਤ ਸਿੰਘ ਭੋਲੇਕੇ ਆਦਿ ਨੇ ਹਾਜ਼ਰੀ ਭਰੀ ਸਨ। ਪ੍ਰਭਾਤ ਫੇਰੀ ਦਾ ਰਸਤੇ ਵਿੱਚ ਸੰਗਤਾਂ ਵਲੋਂ ਥਾਂ ਥਾਂ ‘ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਪਹੁੰਚਣ ‘ਤੇ ਮੈਨੇਜਰ ਦਰਬਾਰ ਸਾਹਿਬ ਪ੍ਰਤਾਪ ਸਿੰਘ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ ਗਏ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply