Tuesday, March 10, 2026

ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜੋਗਿੰਦਰਪਾਲ ਸ਼ਾਹ ਨੇ ਦਿੱਤਾ ਅਸਤੀਫਾ

PPN3010201503

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜੋਗਿੰਦਰਪਾਲ ਸ਼ਾਹ ਨੇ ਵੀ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਤਰਾਂ ਪਿਛਲੇ ਦਿਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਵੱਖ ਵੱਖ ਘਟਨਾਵਾਂ ਤੋਂ ਪੈਦਾ ਹੋਏ ਰੋਸ ਕਾਰਣ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਆਪਣੇ ਅਸਤੀਫੇ ਦੀ ਕਾਪੀ ਦਿਖਾਉਦਿਆਂ ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜੋਗਿੰਦਰਪਾਲ ਸ਼ਾਹ ਨੇ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ ਗੁਰੁਆਂ ਦੇ ਨਾਮ ‘ਤੇ ਵੱਸਦੇ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਉਸ ਤੋਂ ਬਾਅਦ ਦੋ ਨੌਜਵਾਨਾਂ ਦੀ ਪੁਲਿਸ ਗੋਲੀਬਾਰੀ ਵਿੱਚ ਮੌਤ ਦੀਆਂ ਜੋ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ, ਉਨਾਂ ਨਾਲ ਪੰਜਾਬ ਵਾਸੀਆਂ ਦੇ ਹਿਰਦੇ ਵਲੂੰਧਰੇ ਗਏ ਹਨ।ਇਸ ਦੇ ਨਾਲ ਹੀ ਪੰਜਾਬ ਸਰਕਾਰ ਇੰਨਾਂ ਮਾਮਲਿਆਂ ਨੂੰ ਹੱਲ ਕਰਨ ਵਿੱਚ ਅਸਫਲ ਰਹੀ ਹੈ।ਉਨਾਂ ਕਿਹਾ ਪਾਰਟੀ ਵਲੋਂ ਅਪਣਾਈ ਗਈ ਟਾਲਮਟੋਲ ਦੀ ਪਾਲਸੀ ਤੋਂ ਉਨ੍ਹਾਂ ਦੇ ਮਨ ਨੂੰ ਕਾਫੀ ਠੇਸ ਪੁੱੱਜੀ ਹੈ।ਇਸ ਲਈ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਮੌਕੇ ਉਨਾਂ ਦੇ ਨਾਲ ਗੁਰਪ੍ਰੀਤ ਸਿੰਘ, ਜੈਮਲ ਸਿੰਘ ਮਾਹਲ, ਭਜਨ ਸਿੰਘ, ਸਾਹਿਬ ਸਿੰਘ, ਤਰਸੇਮ ਸਿੰਘ, ਸੰਤੋਖ ਸਿੰਘ, ਲਵਲੀ, ਹਰਦੀਪ ਸਿੰਘ ਤੇ ਅਮਰ ਸਿੰਘ, ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ

ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …

Leave a Reply