
ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ ਭਾਰਤ ਦੇ ਪਹਿਲੇ ਗ੍ਰਹਿ ਮੰਤਰੀ ਅਤੇ ਉਪ ਪ੍ਰਧਾਨ ਮੰਤਰੀ ਸਰਦਾਰ ਵੱਲਬ ਭਾਈ ਪਟੇਲ ਦਾ ਜਨਮ ਦਿਨ ਮਨਾਇਆ ਗਿਆ। ਵਿਦਿਆਰਥੀਆਂ ਨੇ ਉਹਨਾਂ ਦੀ ਰਾਸ਼ਟਰੀ ਭਾਵਨਾ ਅਤੇ ਦੇਸ਼ ਦੀ ਸੁਤੰਤਰਤਾ ਲਈ ਕੀਤੇ ਕੰਮਾਂ ਲਈ ਉਹਨਾਂ ਨੂੰ ਸਿਰ ਝੁਕਾਇਆ। ਪੰਜਾਬ ਅਤੇ ਦਿੱਲੀ ਸ਼ਰਨਾਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕਦਮ ਚੁੱਕੇ ਅਤੇ ਅਜ਼ਾਦੀ ਤੋ ਬਾਅਦ ਰਾਸ਼ਟਰੀ ਸ਼ਾਂਤੀ ਬਣਾਉਣ ਲਈ ਸਖ਼ਤ ਮਿਹਨਤ ਕੀਤੀ। ਸਰਦਾਰ ਵਲੱਬ ਭਾਈ ਪਟੇਲ ਦਾ ਰਾਸ਼ਟਰੀ ਏਕਤਾ ਦੇ ਪ੍ਰਤੀ ਕਠੋਰਤਾ, ਤਿਆਗ, ਮਿਹਨਤ ਅਤੇ ਉਨ੍ਹਾਂ ਦੀ ਦੇਸ਼ ਭਗਤੀ ਦੀ ਭਾਵਨਾ ਦੇ ਕਾਰਨ ਉਨ੍ਹਾਂ ਨੂੰ ਲੋਹ ਪੁਰਸ਼ ਦੇ ਨਾਂ ਦੇ ਨਾਲ ਜਾਣਿਆ ਜਾਂਦਾ ਹੈ।
ਉਨ੍ਹਾਂ ਨੂੰ ਭਾਰਤ ਦੇ ਸਿਵਿਲ ਸੇਵਕਾਂ ਦੇ ਲਈ ਸਥਾਪਿਤ ਕੀਤੇ ਗਏ ਨਵੇ ਨਵੇ ਢੰਗਾਂ ਦੀ ਸੇਵਾਵਾਂ ਨੂੰ ਸ਼ੁਰੂ ਕਰਨ ਲਈ ਵੀ ਯਾਦ ਕੀਤਾ ਜਾਂਦਾ ਹੈ। ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਅਤੇ ਨਾਅਰੇ ਵੀ ਲਗਾਏ ਗਏ। ਉਹਨਾਂ ਦੁਆਰਾ ਇਕ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਨਾਟਕ ਵਿੱਚ ਉਹਨਾਂ ਦੁਆਰਾ ਰਾਸ਼ਟਰੀ ਉਨੱਤੀ ਦੇ ਲਈ ਕੀਤੇ ਗਏ ਕੰਮਾਂ ਤੇ ਵੀ ਪ੍ਰਕਾਸ਼ ਪਾਇਆ ਗਿਆ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼ੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਕਿਹਾ ਕਿ ਇਹੋ ਜਿਹੇ ਮਹਾਨ ਵਿਅਕਤੀਆਂ ਨੂੰ ਯਾਦ ਕਰਦੇ ਰਹਿਣਾ ਚਾਹੀਦਾ ਹੈ ਕਿਉਕਿ ਇਹ ਆਉਣ ਵਾਲੀ ਪੀੜ੍ਹੀ ਲਈ ਰਸਤਾ ਦਿਖਾਉਦੀ ਹੈ। ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਸਭ ਨੂੰ ਆਸ਼ੀਰਵਾਦ ਦੇਦੇ ਹੋਏ ਕਿਹਾ ਕਿ ਦੇਸ਼ ਦੇ ਭਵਿੱਖ ਲਈ ਉਨ੍ਹਾਂ ਨੇ ਮਹੱਤਵਪੂਰਨ ਯੋਗਦਾਨ ਦੇਣਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਰਾਸ਼ਟਰੀ ਏਕਤਾ ਦਿਵਸ ਇਕ ਦਿਵਸ ਨਹੀ ਬਲਕਿ ਇਹ ਇਕ ਸਾਡੀ ਜ਼ਿੰਦਗੀ ਨੂੰ ਹਮੇਸ਼ਾਂ ਸਹੀ ਰਸਤਾ ਦਿਖਾਉਦਾ ਹੈ।ਸਾਡੀ ਹਰ ਰੋਜ਼ ਦੇ ਕੰਮਾਂ ਵਿੱਚ ਸਾਡੀ ਏਕਤਾ ਅਤੇ ਭਾਈਚਾਰੇ ਦੀ ਭਾਵਨਾ ਹੋਣੀ ਚਾਹੀਦੀ ਹੈ।
Punjab Post Daily Online Newspaper & Print Media