
ਬਠਿੰਡਾ, 31 ਅਕਤੂੁਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀ.ਐਸ.ਸੀ (ਐਗਰੀਕਲਚਰ) ਭਾਗ ਪਹਿਲਾ, ਸਮੈਸਟਰ ਦੂਜਾ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨਿਆ ਗਿਆ ਜਿਸ ਵਿਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ । ਨਤੀਜੇ ਮੁਤਾਬਿਕ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ 80.31 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਵਰਿੰਦਰਦੀਪ ਸਿੰਘ ਨੇ 80.15 ਪ੍ਰਤੀਸ਼ਤ ਨੰਬਰ ਲੈਕੇ ਕਾਲਜ ਵਿਚੋ ਦੂਸਰਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੋਸ਼ਨ ਕੀਤਾ।ਕਾਲਜ ਦੇ ਡਾਇਰੈਕਟਰ (ਐਗਰੀਕਲਚਰ ਵਿਭਾਗ) ਡਾ. ਬਲਬੀਰ ਸਿੰਘ ਛਿੱਲਰ ਨੇ ਇਨ੍ਹਾਂ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਾਪਤੀ ਤੇ ਚੰਗੇ ਨੰਬਰ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਸਟਾਫ ਦੀ ਯੋਗ ਅਗਵਾਈ ਨੂੰ ਦਿਤਾ ਅਤੇ ਆਸ ਪ੍ਰਗਟ ਕੀਤੀ ਕਿ ਇਨ੍ਹਾਂ ਤੋਂ ਪ੍ਰੇਰਨਾ ਲੈ ਕੇ ਕਾਲਜ ਦੇ ਬਾਕੀ ਵਿਦਿਆਰਥੀ ਹੋਰ ਵੀ ਜਿਆਦਾ ਮਿਹਨਤ ਕਰਨਗੇ ਅਤੇ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਰੋਸ਼ਨ ਕਰਨਗੇ। ਇਸ ਮੌਕੇ ਕਾਲਜ ਦੀ ਮੈਨੇਂਜਿੰਗ ਕਮੇਟੀ ਨੇ ਪ੍ਰਿੰਸੀਪਲ ਪ੍ਰੋ. ਐਨ.ਕੇ.ਗੋਸਾਈਂ, ਸਟਾਫ ਅਤੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਹੋਰ ਕਈ ਤਰ੍ਹਾਂ ਦੀਆਂ ਰਿਆਇਤਾਂ ਅਤੇ ਵਜੀਫੇ ਦੇਣ ਦਾ ਐਲਾਨ ਕੀਤਾ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media