ਸੰਦੌੜ, 5 ਨਵੰਬਰ (ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਬਿਸਨਗੜ੍ਹ ਗੁਰਦੁਆਰਾ ਸਿੰਘ ਸਭਾ ਦੇ ਗੁਰੂਘਰ ਦੀ ਕਮੇਟੀ ਵੱਲੋਂ ਐਨ ਆਰ ਆਈ ਵੀਰਾਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ ਸੀ. ਸੀ. ਟੀ. ਵੀ ਕੈਮਰੇ ਲਗਵਾਏ ਗਏ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਿੰਘ ਸਾਹਿਬ ਜੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚਮਕੌਰ ਸਿੰਘ ਨੇ ਕਿਹਾ ਕਿ ਪੰਜਾਬ ਭਰ ਵਿਚ ਅਮਨ ਸ਼ਾਂਤੀ ਨਾਲ ਰਹਿ ਰਹੇ ਸਰਬ ਧਰਮਾਂ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਆਪਣੇ ਨਿੱਜੀ ਫ਼ਾਇਦਿਆਂ ਲਈ ਮਾਹੌਲ ਨੂੰ ਖ਼ਰਾਬ ਕੀਤਾ ਜਾ ਰਿਹਾ ਹੈ ਜਿਸ ਤਹਿਤ ਬੀਤੇ ਕਈ ਮਹੀਨਿਆਂ ਤੋਂ ਲਗਾਤਾਰ ਸਰਬ ਧਰਮਾਂ ਦੇ ਰਹਿਬਰ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਕੀਤੀਆਂ ਗਈਆਂ ਬੇਕਦਰੀਆਂ ਨੇ ਸਿੱਖ ਹਿਰਦਿਆਂ ਨੂੰ ਵਲੂੰਧਰਿਆ ਹੈ, ਪਰ ਸਮੇਂ ਦੀ ਸਰਕਾਰ ਵੱਲੋਂ ਇਨ੍ਹਾਂ ਹੋ ਰਹੀਆਂ ਵਾਰਦਾਤਾਂ ਨੂੰ ਰੋਕਣ ਨੂੰ ਅਹਿਮੀਅਤ ਨਾ ਦੇ ਕੇ ਵਿਰੋਧ ਕਰਨ ਵਾਲੀਆਂ ਸੰਗਤਾਂ ਤੇ ਤਸ਼ੱਦਦ ਕਰਨ ਨੂੰ ਅਹਿਮੀਅਤ ਦਿੱਤੀ ਉਨ੍ਹਾਂ ਪੰਜਾਬ ਭਰ ਦੀਆਂ ਸੰਗਤਾਂ ਨੂੰ ਬੇਨਤੀ ਕੀਤੀ ਕਿ ਹਰੇਕ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਗੁਰੂ ਘਰਾਂ ਅਤੇ ਹੋਰ ਧਾਰਮਿਕ ਅਸਥਾਨਾਂ ਤੇ ਪਹਿਲ ਦੇ ਆਧਾਰ ਤੇ ਕੈਮਰੇ ਲਗਵਾਏ ਜਾਣ ਤਾਂ ਕਿ ਜਿਨ੍ਹਾਂ ਸ਼ੈਤਾਨ ਵ੍ਰਿਤੀ ਵਾਲੇ ਗ਼ਲਤ ਅਨਸਰਾਂ ਵੱਲੋਂ ਜੋ ਰੂਹਾਨੀਅਤ ਦਾ ਨੁਕਸਾਨ ਕੀਤਾ ਜਾ ਰਿਹਾ ਹੈ ਅਤੇ ਉਸ ਦੇ ਵਿਰੋਧ ਵਿਚ ਰੋਸ ਕਰ ਰਹੀਆਂ ਸੰਗਤਾਂ ਦਾ ਉਨ੍ਹਾਂ ਵੱਲੋਂ ਹੀ ਇਨਸਾਨੀਅਤ ਦੇ ਘਾਣ ਨੂੰ ਰੋਕਿਆ ਜਾ ਸਕੇ। ਇਸ ਮੌਕੇ ਗੁਰੂ ਘਰ ਦੇ ਹੈੱਡ ਗ੍ਰੰਥੀ ਅਵਤਾਰ ਸਿੰਘ, ਭਾਈ ਨਿਰਮਲ ਸਿੰਘ ਸੂਬੇਦਾਰ, ਭਾਈ ਕੁਲਵੰਤ ਸਿੰਘ, ਭਾਈ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ ਤੋ ਇਲਾਵਾ ਹੋਰ ਸੇਵਾਦਾਰ ਹਾਜ਼ਰ ਸਨ।
Check Also
ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ
ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …
Punjab Post Daily Online Newspaper & Print Media