ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਦੀ ਹਦੂਦ ਅੰਦਰ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਉਪਰੰਤ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜਨਵਰੀ 2016 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਝੋਨੇ ਦੀ ਕਟਾਈ ਜ਼ਿਆਦਾਤਰ ਕੰਬਾਈਨ ਮਸ਼ੀਨ ਦੁਆਰਾ ਕੀਤੀ ਜਾਂਦੀ ਹੈ ਅਤੇ ਝੋਨੇ ਦੀ ਪਰਾਲੀ ਨੂੰ ਪੈਲੀ ਵਿਚ ਛੱਡ ਦਿੱਤਾ ਜਾਂਦਾ ਹੈ। ਬਾਅਦ ਵਿਚ ਪਰਾਲੀ ਨੂੰ ਅੱਗ ਲਾ ਕੇ ਸਾੜਿਆ ਜਾਂਦਾ ਹੈ। ਕਈ ਵਾਰ ਝੋਨੇ ਦੇ ਨਾੜ ਨੂੰ ਨਸ਼ਟ ਕਰਨ ਦੇ ਮੰਤਵ ਲਈ ਲਗਾਈ ਅੱਗ ਨਾਲ ਲਾਗਲੀਆਂ ਫ਼ਸਲਾਂ, ਘਰਾਂ, ਦਰੱਖਤਾਂ, ਪਸ਼ੂਆਂ ਵਗੈਰਾ ਨੂੰ ਵੀ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਜਿਸ ਨਾਲ ਕਾਫੀ ਮਾਲੀ/ਜਾਨੀ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਧਰਤੀ ਵਿਚਲੇ ਕਈ ਤੱਤ ਵੀ ਤਬਾਹ ਹੋ ਜਾਂਦੇ ਹਨ ਅਤੇ ਧਰਤੀ ਦੀ ਉਪਜਾਊ ਸ਼ਕਤੀ ‘ਤੇ ਵੀ ਅਸਰ ਪੈਂਦਾ ਹੈ। ਸਿੱਟੇ ਵਜੋਂ ਜਨ-ਜੀਵਨ ਪ੍ਰਭਾਵਿਤ ਹੁੰਦਾ ਹੈ ਅਤੇ ਵਾਤਾਵਰਨ ਵੀ ਗੰਧਲਾ ਹੁੰਦਾ ਹੈ। ਇਸ ਲਈ ਇਸ ਸਥਿਤੀ ਨੂੰ ਮੁੱਖ ਰੱਖਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਸਾੜਨ ਤੋਂ ਰੋਕਣ ਦੀ ਅਤਿਅੰਤ ਲੋੜ ਹੈ।
Check Also
ਆਈ.ਏ.ਐਸ ਅਫਸਰ ਗੁਰਕੰਵਲ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 24 ਅਪ੍ਰੈਲ (ਜਗਦੀਪ ਸਿੰਘ) – ਸਾਲ 2025 ਬੈਚ ਦੇ ਸਿਲੈਕਟ ਹੋਏ ਆਈ.ਏ.ਐਸ ਅਫਸਰ ਗੁਰਕੰਵਲ …
Punjab Post Daily Online Newspaper & Print Media