Tuesday, April 28, 2026

ਸਿਹਤ ਵਿਭਾਗ ਨੇ ਨਸ਼ਿਆਂ ਖਿਲਾਫ਼ ਜਾਗਰੂਕਤਾ ਲਈ ਕੱਢੀ ਰਿਕਸ਼ਾ ਰੈਲੀ

PPN0411201506

ਅੰਮ੍ਰਿਤਸਰ, 4 ਨਵੰਬਰ (ਗੁਰਚਰਨ ਸਿੰਘ)- ਸ਼ਹਿਰ ਵਾਸੀਆਂ ਨੂੰ ਨਸ਼ਾ-ਰਹਿਤ ਅਤੇ ਤੰਦਰੁਸਤ ਰੱਖਣ ਦੇ ਯਤਨਾਂ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਿਵਲ ਸਰਜਨ ਅੰਮ੍ਰਿਤਸਰ ਡਾ. ਜੈ ਸਿੰਘ ਨੇ ਇਕ ਜਾਗਰੂਕਤਾ ਰਿਕਸ਼ਾ ਰੈਲੀ ਨੂੰ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਲਈ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਜੈ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਅਧੀਨ ਜਾਰੀ ਨੋਟੀਫਿਕੇਸ਼ਨ ਵਿਚ ਗੁਟਖਾ, ਪਾਨ ਮਸਾਲਾ, ਫਲੇਵਰਡ/ਸੈਟਿਡ ਚਬਾਉਣ ਵਾਲਾ ਤੰਬਾਕੂ ਅਤੇ ਕੋਈ ਵੀ ਖਾਣ ਵਾਲਾ ਪਦਾਰਥ, ਜਿਸ ਵਿਚ ਤੰਬਾਕੂ ਅਤੇ ਨਿਕੋਟੀਨ ਹੋਵੇ, ਨੂੰ ਬਣਾਉਣ ਜਮ੍ਹਾਂ ਕਰਨ, ਵੇਚਣ ਅਤੇ ਵੰਡਣ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਖਾਣ-ਪੀਣ ਵਾਲੀਆਂ ਵਸਤਾਂ ਵੇਚਣ ਵਾਲਾ ਲਾਇਸੰਸ-ਸ਼ੁਦਾ ਦੁਕਾਨਦਾਰ/ਵਪਾਰਕ ਅਦਾਰਾ ਜੇਕਰ ਤੰਬਾਕੂ ਜਾਂ ਤੰਬਾਕੂ ਯੁਕਤ ਪਦਾਰਥ ਵੇਚਦਾ ਪਾਇਆ ਗਿਆ ਤਾਂ ਉਸ ਦਾ ਲਾਇਸੰਸ ਤੁਰੰਤ ਰੱਦ ਕਰ ਦਿੱਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਫ਼ਸਰ ਡਾ. ਦੇਸ ਰਾਜ ਨੇ ਦੱਸਿਆ ਕਿ ਹਰੇਕ ਵਿੱਦਿਅਕ ਅਦਾਰੇ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ, ਸੇਵਨ ‘ਤੇ ਕਾਨੂੰਨੀ ਮਨਾਹੀ ਹੈ ਅਤੇ 18 ਸਾਲ ਤੋਂ ਘੱਟ ਉਮਰ ਦੇ ਬੱਚੇ ਨੂੰ ਤੰਬਾਕੂ ਪਦਾਰਥ ਵੇਚਣ ਅਤੇ ਸੇਵਨ ਕਰਨ ਦੀ ਵੀ ਮਨਾਹੀ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਬੁੱਟਰ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕਿਰਨ ਸੀਕਰੀ, ਡਾ. ਆਰ. ਐਸ ਸੇਠੀ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ, ਡਿਪਟੀ ਮਾਸ ਮੀਡੀਆ ਅਫ਼ਸਰ ਪਰਮਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਮਨ ਭੁੱਲਰ, ਜ਼ਿਲ੍ਹਾ ਬੀ. ਸੀ. ਸੀ ਫੈਸੀਲੀਟੇਟਰ ਆਰੂਸ਼ ਭੱਲਾ, ਚਰਨਜੀਤ ਸਿੰਘ, ਮਨਜੀਤ ਸਿੰਘ ਰਾਮ ਸ਼ਰਮਾ ਅਤੇ ਪਰਮਜੀਤ ਸਿੰਘ ਹਾਜ਼ਰ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply