Tuesday, November 24, 2026

ਗੁਰਬਾਣੀ ਦੀ ਬੇਅਦਬੀ ਸਬੰਧੀ ਘਟਨਾਵਾਂ ਲਈ ਕੇਂਦਰ ਸਰਕਾਰ ਸਖ਼ਤ ਕਾਨੂੰਨ ਬਣਾਵੇ ਜਥੇ: ਅਵਤਾਰ ਸਿੰਘ

Makkar

ਅੰਮ੍ਰਿਤਸਰ, 4 ਨਵੰਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੋਗੇ ਦੇ ਪਿੰਡ ਮੱਲਕੇ ਵਿੱਚ ਪੰਥ ਦੋਖੀਆਂ ਤੇ ਅਮਨ ਸ਼ਾਂਤੀ ਦੇ ਦੁਸ਼ਮਣਾਂ ਵੱਲੋਂ ਗੁਰਬਾਣੀ ਦੀ ਪੋਥੀ ਦੇ ਪੱਤਰੇ ਖਿਲਾਰਨ ਦੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ, ਗੁਰਬਾਣੀ ਦੀਆਂ ਪੋਥੀਆਂ ਤੇ ਗੁਟਕਿਆਂ ਨੂੰ ਪਾੜਨ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ ਜਿਸ ਨਾਲ ਸਿੱਖ ਮਨਾਂ ਨੂੰ ਭਾਰੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਵਿਧਾਨ ਵਿੱਚ ਸੋਧ ਕਰ/ਕਰਵਾ ਕੇ ਸਖ਼ਤ ਕਾਨੂੰਨ ਬਣਾਇਆ ਜਾਵੇ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਮੁੱਚੀ ਮਾਨਵਤਾ ਦੇ ਸਰਬ ਸਾਂਝੇ ਗੁਰੂ ਹਨ ਗੁਰਬਾਣੀ ਮਾਨਵਤਾ ਨੂੰ ਸਰਬੱਤ ਦੇ ਭਲੇ ਦਾ ਪੈਗਾਮ ਦਿੰਦੀ ਹੈ, ਪਰ ਪੰਥ ਦੋਖੀਆਂ ਵੱਲੋਂ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਤੋਂ ਇਹ ਸਾਫ਼ ਜ਼ਾਹਰ ਹੈ ਕਿ ਇਹ ਦੇਸ਼ ਵਿੱਚ ਅਸ਼ਾਂਤੀ ਫੈਲਾਉਣੀ ਤੇ ਭਾਈਚਾਰਕ ਸਾਂਝ ਨੂੰ ਤੋੜਣਾ ਚਾਹੰਦੇ ਹਨ। ਉਨ੍ਹਾਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੋ ਸਖਸ਼ ਕਿਸੇ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਦਾ ਹੈ ਉਹ ਕਾਇਰ ਤੇ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਹੈ ਜਿਸ ਦਾ ਕੋਈ ਦੀਨ-ਧਰਮ ਨਹੀਂ ਹੁੰਦਾ। ਇਸ ਲਈ ਸਰਕਾਰ ਇਹੋ ਜਿਹੇ ਘਿਨਾਉਣੇ ਜ਼ੁਰਮ ਲਈ ਅਜਿਹਾ ਸਖ਼ਤ ਕਾਨੂੰਨ ਬਣਾਏ ਜਿਸ ਨਾਲ ਪੰਥ ਦੋਖੀਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੋਗੇ ਦੇ ਪਿੰਡ ਮੱਲਕੇ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ ਤੇ ਸਖਤ ਸਜ਼ਾ ਦਿੱਤੀ ਜਾਵੇ ਜਿਸ ਨਾਲ ਸਿੱਖਾਂ ਦੇ ਤਖਦੇ ਹਿਰਦਿਆਂ ਨੂੰ ਸ਼ਾਤੀ ਮਿਲ ਸਕੇ।

Check Also

ਪੱਤਰਕਾਰ ਅਮਰਜੀਤ ਸਿੰਘ ਭਾਟੀਆ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ 25 ਨਵੰਬਰ ਨੂੰ

ਅੰਮ੍ਰਿਤਸਰ, 24 ਨਵੰਬਰ (ਜਗਦੀਪ ਸਿੰਘ ਸੱਗੂ) – ਉਘੇ ਆਜ਼ਾਦੀ ਘੁਲਾਟੀਏ ਅਤੇ ਪੰਜਾਬੀ ਕਵੀ ਸਵ. ਵੀਰ …

Leave a Reply