ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਅਸਲ੍ਹਾ ਭਡਾਰ ਬਿਆਸ ਦੇ ਆਲੇ- ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 5 ਜਨਵਰੀ 2016 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰਾਂ ਵਿਚ ਲੋਕਾਂ ਦੁਆਰਾ ਜਲਨਸ਼ੀਲ ਪਰਦਾਰਥਾਂ ਦੀ ਵਰਤੋਂ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਨਾਲ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਮਨੁੱਖੀ ਜਾਨਾਂ ਅਤੇ ਸਰਕਾਰੀ ਜਾਇਦਾਦ ਨੂੰ ਬਚਾਉਣ ਦੇ ਮੰਤਵ ਨਾਲ ਅਸਲ੍ਹਾ ਭੰਡਾਰ ਬਿਆਸ ਦੇ ਆਲੇ-ਦੁਆਲੇ 1000 ਵਰਗ ਗਜ਼ ਦੇ ਖੇਤਰ ਵਿਚ ਜਲਨਸ਼ੀਲ ਪਦਾਰਥਾਂ ਦੀ ਵਰਤੋ ਕਰਨ ਅਤੇ ਅਣਅਧਿਕਾਰਤ ਉਸਾਰੀਆਂ ਨਾ ਕਰਨ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
Check Also
ਗੁਰੂ ਨਾਨਕ ਦੇਵ ਯੂਨੀਵਰਸਿਟੀ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਵਚਨਬੱਧ – ਪ੍ਰੋ. ਕਰਮਜੀਤ ਸਿੰਘ
ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ …
Punjab Post Daily Online Newspaper & Print Media