ਅੰਮ੍ਰਿਤਸਰ, 5 ਨਵੰਬਰ (ਗੁਰਚਰਨ ਸਿੰਘ)- ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਹਰਪ੍ਰੀਤ ਸਿੰਘ ਨੇ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਸਹਿਰ ਦੇ ਅਧਿਕਾਰ ਖੇਤਰ ਵਿਚ ਪੈਂਦੇ ਵਾਲਡ ਸਿਟੀ ਏਰੀਆ (ਪੁਰਾਣੇ ਗੇਟਾਂ ਦੇ ਅੰਦਰ ਦੇ ਅੰਮ੍ਰਿਤਸਰ ਸ਼ਹਿਰ) ਵਿਚ ਕਮਰਸ਼ੀਅਲ ਵਾਹਨਾਂ (ਥ੍ਰੀ-ਵਹੀਲਰ, ਫੋਰ ਵਹੀਲਰ, ਟਰੈਕਟਰ-ਟਰਾਲੀ ਅਤੇ ਹੋਰ ਹੈਵੀ ਵਾਹਨ), ਜਿਨ੍ਹਾਂ ਦੀ ਰਜਿਸਟ੍ਰੇਸ਼ਨ ਹੋਈ ਨੂੰ 15 ਸਾਲ ਹੋ ਗਏ ਹਨ, ਦੇ ਦਾਖ਼ਲੇ ‘ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਸੈਨਾ, ਨੀਮ ਫ਼ੌਜੀ ਬਲ ਅਤੇ ਪੁਲਿਸ ਵਾਹਨਾਂ ‘ਤੇ ਲਾਗੂ ਨਹੀਂ ਹੋਵੇਗੀ। ਇਹ ਹੁਕਮ 3 ਜਨਵਰੀ 2016 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਵਿਚ ਚੱਲ ਰਹੇ ਕਮਰਸ਼ੀਅਲ ਵਾਹਨ, ਜਿਨ੍ਹਾਂ ਦੀ ਰਜਿਸਟ੍ਰੇਸ਼ਨ ਹੋਈ ਨੂੰ 15 ਸਾਲ ਹੋ ਗਏ ਹਨ, ਸ਼ਹਿਰ ਵਿਚ ਆਵਾਜ਼ ਅਤੇ ਵਾਤਾਵਰਨ ਪ੍ਰਦੂਸ਼ਣ ਦਾ ਮੁੱਖ ਕਾਰਨ ਬਣੇ ਹੋਏ ਹਨ।
Check Also
ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …
Punjab Post Daily Online Newspaper & Print Media