ਬਠਿੰਡਾ, 6 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਪੰਜਾਬ ਸਰਕਾਰ ਦੁਆਰਾ ਸਾਲ 2015-16 ਲਈ ਪ੍ਰਾਪਰਟੀ ਟੈਕਸ ਭਰਨ ਦੀ ਆਖਰੀ ਤਾਰੀਖ ਵਿਚ ਹੁਣ 30 ਨਵੰਬਰ ਤੱਕ ਦਾ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਸ਼੍ਰੀ ਅਨਿਲ ਗਰਗ ਨੇ ਦੱਸਿਆ ਕਿ 30 ਨਵੰਬਰ ਤੋਂ ਪਹਿਲਾਂ-ਪਹਿਲਾਂ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਵਾਲੇ ਲੋਕਾਂ ਨੂੰ 10 ਪ੍ਰਤੀਸ਼ਤ ਰਿਬੇਟ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਵਲੋਂ ਸਾਲ 2013-14 ਅਤੇ ਸਾਲ 2014-15 ਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਹ ਵੀ ਆਪਣਾ ਸਵੈ-ਘੋਸ਼ਿਤ ਪ੍ਰਾਪਰਟੀ ਟੈਕਸ ਸਮੇਤ ਵਿਆਜ ਅਤੇ ਜ਼ੁਰਮਾਨਾ ਬਿਨ੍ਹਾ ਕਿਸੇ ਦੇਰੀ ਤੋਂ ਜਮ੍ਹਾਂ ਕਰਵਾ ਕੇ ਆਪਣੀ ਜਾਇਦਾਦ ਨੂੰ ਸੀਲ/ਅਟੈਚ/ਨਿਲਾਮ ਜਾਂ ਰੈਂਟ ਅਟੈਚ ਹੋਣ ਤੋਂ ਬਚਾ ਸਕਦੇ ਹਨ। ਕਿਸੇ ਵੀ ਤਰ੍ਹਾਂ ਦੀ ਦੇਰੀ ਵਿਚ ਹਰ ਪ੍ਰਕਾਰ ਦੇ ਹਰਜੇ ਦੇ ਖਰਚੇ ਦੀ ਜਿੰਮੇਵਾਰੀ ਖੁਦ ਪ੍ਰਾਪਰਟੀ ਟੈਕਸ ਭਰਨ ਵਾਲੇ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਵੈ-ਅਸੈਸਮੈਂਟ ਰਿਟਰਨ ਫ਼ਾਰਮ ਨਗਰ ਨਿਗਮ ਦਫ਼ਤਰ ਵਿਚੋਂ ਕੰਮ-ਕਾਜ ਵਾਲੇ ਦਿਨ ਪ੍ਰਾਪਤ ਕੀਤੇ ਜਾ ਸਕਦੇ ਹਨ। ਇਹ ਰਿਟਰਨ ਫ਼ਾਰਮ ਅਤੇ ਪ੍ਰਾਪਰਟੀ ਟੈਕਸ ਸਬੰਧੀ ਨੋਟੀਫਿਕੇਸ਼ਨ ਨਿਗਮ ਦੀ ਵੈਬ-ਸਾਈਟ ਾਾਾ.ਮਚਬੳਟਹਨਿਦੳ.ਚੋਮ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ।
Check Also
ਕਰਮਜੀਤ ਸਿੰਘ ਰਿੰਟੂ ਨੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀਆਂ ਮਿਹਨਤੀ ਸਖੀਆਂ ਦਾ ਕੀਤਾ ਸਨਮਾਨ
ਅੰਮ੍ਰਿਤਸਰ, 10 ਸਤੰਬਰ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਉੱਤਰੀ ਵਿੱਚ ਆਮ ਆਦਮੀ ਪਾਰਟੀ ਦੀ …
Punjab Post Daily Online Newspaper & Print Media