ਅੰਮ੍ਰਿਤਸਰ, 6 ਨਵੰਬਰ (ਗੁਰਪ੍ਰੀਤ ਸਿੰਘ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਮਿਲੇਨੀਅਮ ਸਕੂਲ ਵੱਲੋਂ ਕਰਵਾਏ ਗਏ ਂਨੁੱਕੜ ਨਾਟਕ ਮੁਕਾਬਲੇਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ।ਇਸ ਰਾਜਸ਼ਪੱਧਰੀ ਮੁਕਾਬਲੇ ਵਿੱਚ ਪੰਜਾਬ ਤੇ ਹਰਿਆਣਾ ਦੇ ਲਗਭਗ 12 ਸਕੂਲਾਂ ਨੇ ਭਾਗ ਲਿਆ ਅਤੇ ਵੱਖਸ਼ਵੱਖ ਮਸਲਿਆਂ ਉਤੇ ਅਧਾਰਤ ਨੁੱਕੜ ਨਾਟਕ ਪੇਸ਼ ਕੀਤੇ ਗਏ। ਡੀ.ਏ.ਵੀ. ਸਕੂਲ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਵਾਤਾਵਰਣ ਦੀ ਸੰਭਾਲ ਸੰਬੰਧੀ ਪੇਸ਼ਕਾਰੀ ਦਿੱਤੀ ਜਿਸ ਦੀ ਸਾਰਿਆਂ ਵੱਲੋਂ ਬਹੁਤ ਪ੍ਰਸ਼ੰਸਾ ਕੀਤੀ ਗਈ। ਪੰਜਾਬੀ ਥਇਏਟਰ ਦੇ ਨਾਮਵਰ ਕਲਾਕਾਰਾਂ ਨੇ ਇਸ ਨਾਟਕ ਦੀ ਜੱਜਮੈਂਟ ਕਰਦੇ ਹੋਏ ਆਖਿਆ ਕਿ ਸਕੂਲ ਦੇ ਪ੍ਰਤਿਭਾਸ਼ਾਲੀ ਕਲਾਕਾਰ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਹੀ ਰੂਪ ਵਿੱਚ ਨੁੱਕੜ ਨਾਟਕ ਦੀ ਪਰੰਪਰਾ ਨੂੰ ਜੀਵਤ ਰੱਖਿਆ ਹੈ।
ਪ੍ਰਭਾਵਸ਼ਾਲੀ ਪੇਸ਼ਕਾਰੀ ਕਰਕੇ ਆਲ ਓਵਰ ਟਰਾਫ਼ੀ ਡੀ.ਏ.ਵੀ. ਪਬਲਿਕ ਸਕੂਲ ਨੇ ਪ੍ਰਾਪਤ ਕੀਤੀ। ਇਸ ਨੁੱਕੜ ਨਾਟਕ ਨੂੰ ਰਵਬੀਰ ਕੌਰ, ਆਰਿਅਨ ਖੰਨਾ, ਸੁਹਾਨੀ ਅਰੋੜਾ, ਰੁਸ਼ਿਕਾ, ਖੁਸ਼ਬੂ, ਕਰਨ ਅਨੰਦ, ਰਣਵੀਰ ਸਿੰਘ, ਲਕਸ਼ੈ ਤੇ ਪ੍ਰਨੇ ਨੇ ਪੇਸ਼ ਕੀਤਾ।
ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ. ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ ਅਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ, ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਵਿਦਿਆਰਥੀਆਂ ਦੇ ਅੰਦਰ ਇੰਨੀ ਪ੍ਰਤਿਭਾ ਹੁੰਦੀ ਹੈ ਕਿ ਉਹ ਕਿਸੇ ਵੀ ਖੇਤਰ ਵਿੱਚ ਕਾਮਯਾਬੀ ਪ੍ਰਾਪਤ ਕਰ ਸਕਦੇ ਹਨ।
ਸਕੂਲ ਦੇ ਪ੍ਰਿੰਸੀਪਲ ਡਾ. ਨੀਰਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਕਰਕੇ ਸ਼ਾਬਾਸ਼ ਦਿੱਤੀ ਤੇ ਕਿਹਾ ਕਿ ਨੁੱਕੜ ਨਾਟਕ ਇਸ ਸੌਖਾ ਤੇ ਸਾਧਾਰਨ ਤਰੀਕਾ ਹੈ ਲੋਕਾਂ ਤੱਕ ਕਿਸੇ ਵੀ ਮੁੱਦੇ ਨੂੰ ਪਹੁੰਚਾਉਣ ਦਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਨੂੰ ਵਿਦਿਆਰਥੀਆਂ ਉਤੇ ਬਹੁਤ ਮਾਣ ਹੈ ਕਿ ਉਨ੍ਹਾਂ ਨੇ ਇਸ ਵਿਚ ਵੱਧ ਚੜ੍ਹ ਕੇ ਦਿਲਚਸਪੀ ਵਿਖਾਈ ਹੈ।
Check Also
ਪੁਲ ਮੋਰਾਂ (ਪੁਲ ਕੰਜ਼ਰੀ) ਦੀ ਲੜਾਈ ਦੇ ਸ਼ਹੀਦ ਸੂਰਮਿਆਂ ਨੂੰ ਸਮਰਪਿਤ ਬਾਈਕ ਰੈਲੀ
ਅੰਮ੍ਰਿਤਸਰ, 14 ਜੁਲਾਈ (ਜਗਦੀਪ ਸਿੰਘ) – 1971 ਦੀ ਭਾਰਤ-ਪਾਕਿਸਤਾਨ ਜੰਗ ਦੌਰਾਨ ਦੇਸ਼ ਦੀ ਰੱਖਿਆ ਕਰਦਿਆਂ …
Punjab Post Daily Online Newspaper & Print Media