Sunday, June 28, 2026

ਮੈਰਿਜ ਪੈਲੇਸਾਂ ਵਿੱਚ ਹਥਿਆਰ ਲਿਜਾਣ ਅਤੇ ਫਾਇਰ ਕਰਨ ‘ਤੇ ਪੂਰਨ ਮਨਾਹੀ ਦੇ ਹੁਕਮ

ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰਵੀ ਭਗਤ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ ੧੯੭੩ ਦੀ ਧਾਰਾ ੧੪੪ ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ‘ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ੩ ਜਨਵਰੀ ੨੦੧੬ ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਹੈ ਕਿ ਕਾਫੀ ਗਿਣਤੀ ਵਿਚ ਮੈਰਿਜ ਪੈਲੇਸ ਚੱਲ ਰਹੇ ਹਨ ਅਤੇ ਇਨ੍ਹਾਂ ਪੈਲੇਸਾਂ ਵਿਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇਕ ਜਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਆ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ‘ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।

Check Also

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ

ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …

Leave a Reply