Friday, April 10, 2026

ਭਾਰਤ ਵਿੱਚ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਦੀ ਵਰਤੋਂ- ਡਾ. ਜੈ ਸਿੰਘ

PPN0611201510ਅੰਮ੍ਰਿਤਸਰ, 6 ਨਵੰਬਰ (ਗੁਰਚਰਨ ਸਿੰਘ)- ਤੰਬਾਕੂ ਦੀ ਵਰਤੋਂ ਨਾਲ ਮੂੰਹ ਤੇ ਫੇਫੜਿਆਂ ਦੇ ਕੈਂਸਰ ਤੋਂ ਇਲਾਵਾ ਹੋਰ ਵੀ ਕਈ ਖ਼ਤਰਨਾਕ ਬਿਮਾਰੀਆਂ ਮਨੁੱਖ ਨੂੰ ਲੱਗਦੀਆਂ ਹਨ ਤੇ ਇਸ ਦੇ ਨਾਲ ਹੀ ਇਸ ਦੇ ਧੂੰਏਂ ਨਾਲ ਦੂਸਰੇ ਵਿਅਕਤੀਆਂ ‘ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਜੈ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਲ ਬਾਗ ਵਿਖੇ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਸਬੰਧੀ ‘ਜ਼ਿੰਦਗੀ ਚੁਣੋ ਤੰਬਾਕੂ ਨਹੀਂ’ ਵਿਸ਼ੇ ‘ਤੇ ਕਰਵਾਏ ਜ਼ਿਲ੍ਹਾ ਪੱਧਰੀ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਤੰਬਾਕੂ ਕਾਰਨ ਹਰ ਸਾਲ ਵਿਸ਼ਵ ਵਿਚ 54 ਲੱਖ ਲੋਕਾਂ ਦੀ ਮੌਤ ਹੋ ਜਾਂਦੀ ਹੈ ਅਤੇ ਭਾਰਤ ਵਿਚ ਵੀ ਹਰ ਸਾਲ 8 ਤੋਂ 9 ਲੱਖ ਲੋਕ ਤੰਬਾਕੂ ਦੀ ਵਰਤੋਂ ਕਰਨ ਕਰਕੇ ਮੌਤ ਦਾ ਸ਼ਿਕਾਰ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ 40 ਫੀਸਦੀ ਕੈਂਸਰ ਦਾ ਮੁੱਖ ਕਾਰਨ ਤੰਬਾਕੂ ਦੀ ਵਰਤੋਂ ਕਰਨਾ ਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਭਾਵੇ ‘ਕੋਟਪਾ’ ਐਕਟ ਅਧੀਨ ਜਨਤਕ ਥਾਵਾਂ ‘ਤੇ ਸਿਗਰੇਟ ਨੋਸ਼ੀ ਕਰਨ ਅਤੇ ਤੰਬਾਕੂ ਉਤਪਾਦਾਂ ਦੀ ਵਿਕਰੀ ‘ਤੇ ਪਾਬੰਦੀ ਲਗਾਈ ਹੈ ਪਰ ਫਿਰ ਵੀ ਜਾਗਰੂਕਤਾ ਦੀ ਕਮੀ ਕਰਕੇ ਕੁਝ ਲੋਕ ਜਨਤਕ ਥਾਵਾਂ ‘ਤੇ ਸਿਗਰਟ ਨੋਸ਼ੀ ਕਰਦੇ ਹਨ ਜਿਨ੍ਹਾਂ ਦੇ ਸਿਹਤ ਵਿਭਾਗ ਵਲੋਂ ਚਲਾਨ ਕੱਟੇ ਜਾਂਦੇ ਹਨ। ਉਨ੍ਹਾਂ ਸੈਮੀਨਾਰ ਵਿਚ ਹਾਜ਼ਰੀਨ ਨੂੰ ਅਪੀਲ ਕੀਤੀ ਕਿ ਉਹ ਤੰਬਾਕੂ ਦੇ ਬੁਰੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਤਾਂ ਕਿ ਇਕ ਸਿਹਤਮੰਦ ਤੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ 7 ਨਵੰਬਰ ਤੱਕ ਮਨਾਏ ਜਾ ਰਹੇ ਤੰਬਾਕੂ ਰਹਿਤ ਹਫ਼ਤੇ ਦੌਰਾਨ ਸਾਰੇ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਤੰਬਾਕੂ ਦਾ ਸੇਵਨ ਨਾ ਕਰਨ ਦੀ ਸਹੁੰ ਵੀ ਚੁਕਾਈ ਜਾ ਰਹੀ ਹੈ।
ਸੈਮੀਨਾਰ ਨੂੰ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਦੇਸ ਰਾਜ ਨੇ ਵੀ ਸੈਮੀਨਾਰ ਨੂੰ ਸੰਬੋਧਨ ਕੀਤਾ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਦੌਰਾਨ ਉਨ੍ਹਾਂ ਤੰਬਾਕੂ ਵਿਰੋਧੀ ਰੈਲੀ ਨੂੰ ਝੰਡੀ ਦੇ ਕੇ ਰਵਾਨਾ ਵੀ ਕੀਤਾ। ਇਸ ਮੌਕੇ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸ੍ਰੀਮਤੀ ਰਾਜ ਕੌਰ, ਪ੍ਰਿੰਸੀਪਲ ਸਵੀਟਇੰਦਰ ਕੌਰ, ਹਰਵਿੰਦਰ ਕੌਰ, ਜ਼ਿਲ੍ਹਾ ਬੀ. ਸੀ. ਸੀ ਫੈਸੀਲੀਟੇਟਰ ਆਰੂਸ਼ ਭਲਾ, ਚਰਨਜੀਤ ਸਿੰਘ, ਮਨਜੀਤ ਸਿੰਘ, ਰਾਮ ਕੁਮਾਰ ਅਤੇ ਹੋਰ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply