Saturday, April 11, 2026

61ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬੈਂਡਮਿੰਟਨ ਦੇ ਚੌਥੇ ਦਿਨ ਦਾ ਡੀ.ਸੀ ਸੁਖਵਿੰਦਰ ਸਿੰਘ ਨੇ ਕੀਤਾ ਸ਼ੁਭ ਆਰੰਭ

PPN0611201517ਪਠਾਨਕੋਟ, 6 ਨਵੰਬਰ (ਪ.ਪ.)-ਸਿੱਖਿਆ ਵਿਭਾਗ ਪੰਜਾਬ ਪਠਾਨਕੋਟ ਵੱਲੋਂ ਸਥਾਨਿਕ ਸ਼੍ਰੀਸਾਈਂ ਕਾਲਜ ਵਿਖੇ ਪੰਜ ਰੋਜ਼ਾ 61ਵੀਆਂ ਪੰਜਾਬ ਰਾਜ ਸਕੂਲ ਖੇਡਾਂ ਬੈਂਡਮਿੰਟਨ 2015-16 ਦੇ ਚੌਥੇ ਦਿਨ ਮੁੱਖ ਮਹਿਮਾਨ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਲੜਕੀਆਂ ਦੇ ਬੈਂਡਮਿੰਟਨ ਮੁਕਾਬਲਿਆਂ ਦਾ ਸ਼ੁਭ ਆਰੰਭ ਕੀਤਾ। ਡਿਪਟੀ ਕਮਿਸ਼ਨਰ ਪਠਾਨਕੋਟ ਨੇ ਬੈਂਡਮਿੰਟਨ ਮੁਕਾਬਲੇ ਸ਼ੁਰੂ ਕਰਵਾਉਣ ਤੋਂ ਪਹਿਲਾ ਖਿਡਾਰੀਆਂ ਨੂੰ ਮਿਲੇ ਅਤੇ ਖਿਡਾਰੀਆਂ ਨਾਲ ਜਾਣ ਪਹਿਚਾਣ ਕੀਤੀ। ਇਸ ਸਮਾਗਮ ਵਿੱਚ ਕਾਲਜ ਦੇ ਚੇਅਰਮੈਨ ਸ਼੍ਰੀ ਐਸ.ਕੇ.ਪੁੰਜ ਅਤੇ ਐਮ.ਡੀ. ਸ਼੍ਰੀਮਤੀ ਤ੍ਰਿਪਤਾ ਪੁੰਜ ਵਿਸ਼ੇਸ਼ ਮਹਿਮਾਨ ਵੱਜੋਂ ਸ਼ਾਮਲ ਹੋਏ। ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਠਾਨਕੋਟ, ਅਰੁਣ ਕੁਮਾਰ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਅਤੇ ਖੇਡ ਪ੍ਰੇਮੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
ਸ਼੍ਰੀ ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਰਾਜ ਪੱਧਰੀ ਖੇਡਾਂ ਕਰਵਾਉਣਾ ਇੱਕ ਵਧੀਆ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਜਿਲ੍ਹੇ ਅੰਦਰ ਅਧੁਨਿਕ ਖੇਡ ਸਟੇਡੀਅਮ ਦੀ ਉਸਾਰੀ ਤੋਂ ਬਾਅਦ, ਜਿਲ੍ਹੇ ਦੇ ਖਿਡਾਰੀਆਂ ਨੂੰ ਅੱਗੇ ਵੱਧਣ ਦੇ ਹੋਰ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਇਹ ਪਠਾਨਕੋਟ ਜਿਲ੍ਹੇ ਦਾ ਭਾਗ ਹੈ ਕਿ ਜਿਲ੍ਹੇ ਅੰਦਰ ਸੂਬਾ ਪੱਧਰ ਦੀਆਂ ਖੇਡਾਂ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖੇਡਾਂ ਮੁਕਾਬਲਿਆਂ ਨਾਲ ਦੂਸਰੇ ਖਿਡਾਰੀਆਂ ਨੂੰ ਬਹੁਤ ਕੁਝ ਸਿੱਖਣ ਦਾ ਮੌਕਾ ਮਿਲੇਗਾ। ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਨੇ ਦੱਸਿਆ ਕਿ ਇੰਨ੍ਹਾਂ ਰਾਜ ਪੱਧਰੀ ਬੈਡਮਿੰਟਨ ਖੇਡਾਂ ਵਿੱਚ ਸੂਬੇ ਦੇ 22 ਜ਼ਿਲਿਆਂ ਦੇ ਖਿਡਾਰੀ (ਲੜਕੇ ਤੇ ਲੜਕੀਆਂ) ਹਿੱਸਾ ਲੈ ਰਹੇ ਹਨ। ਸਮਾਰੋਹ ਦੇ ਅੰਤ ਵਿੱਚ ਕਾਲਜ ਦੇ ਚੇਅਰਮੈਨ ਸ਼੍ਰੀ ਐਸ.ਕੇ.ਪੁੰਜ ਅਤੇ ਐਮ.ਡੀ. ਸ਼੍ਰੀਮਤੀ ਤ੍ਰਿਪਤਾ ਪੁੰਜ ਨੇ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੂੰ ਸਿਰੋਪਾ ਭੇਂਟ ਕਰਕੇ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਅੱਜ ਦੇ ਖੇਡ ਮੁਕਾਬਲਿਆਂ ਵਿੱਚ ਸੰਗਰੂਰ ਦੀ ਟੀਮ ਨੇ ਲੁਧਿਆਣਾ ਨੂੰ, ਫਾਜਿਲਕਾ ਦੀ ਟੀਮ ਨੇ ਜਲੰਧਰ ਨੂੰ, ਬਠਿੰਡਾ ਦੀ ਟੀਮ ਨੇ ਪਠਾਨਕੋਟ ਨੂੰ, ਹੁਸ਼ਿਆਰਪੁਰ ਦੀ ਟੀਮ ਨੇ ਗੁਰਦਾਸਪੁਰ ਨੂੰ, ਫਰੀਦਕੋਟ ਦੀ ਟੀਮ ਨੇ ਫਿਰੋਜਪੁਰ ਦੀ ਟੀਮ ਨੂੰ, ਅੰਮ੍ਰਿਤਸਰ ਦੀ ਟੀਮ ਨੇ ਫਤਿਹਗੜ੍ਹ ਦੀ ਟੀਮ ਨੂੰ, ਜਲੰਧਰ ਦੀ ਟੀਮ ਨੇ ਮਾਨਸਾ ਦੀ ਟੀਮ ਨੂੰ, ਮੁਕਤਸਰ ਦੀ ਟੀਮ ਨੇ ਫਿਰੋਜਪੁਰ ਨੂੰ, ਨਵਾਂ ਸ਼ਹਿਰ ਦੀ ਟੀਮ ਨੇ ਅੰਮ੍ਰਿਤਸਰ ਨੂੰ ਅਤੇ ਮਾਨਸਾ ਦੀ ਟੀਮ ਨੇ ਤਰਨਤਾਰਨ ਦੀ ਟੀਮ ਨੂੰ ਹਰਾਇਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਰਵਿੰਦਰ ਕੁਮਾਰ ਪੀ.ਟੀ.ਆਈ., ਬੈਂਡਮਿੰਟਨ ਕੋਚ ਸੰਜੀਵ ਵਿਕਰਮ, ਸੁਮਨ ਬਾਲਾ, ਅਸ਼ੋਕ ਕੁਮਾਰ ਅਤੇ ਸਿੱਖਿਆ ਵਿਭਾਗ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …

Leave a Reply