Monday, July 13, 2026

ਨਵੀਂ ਏ.ਸੀ ਕੈਨਟੀਨ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ

PPN0711201509

ਨਵੀਂ ਦਿੱਲੀ, 7 ਨਵੰਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਕਾਲਜ ਆਫ ਕਾਮਰਸ ਵਿਖੇ ਨਵੀਂ ਏ.ਸੀ ਕੈਨਟੀਨ ਵਿਦਿਆਰਥੀਆਂ ਨੂੰ ਸਮਰਪਿਤ ਕੀਤੀ ਗਈ ਹੈ। ਕਾਲਜ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਾਹਿਬਾਨ ਦੇ ਵੱਲੌਂ ਅਰਦਾਸ ਕਰਨ ਦੇ ਬਾਅਦ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਰਿਬਨ ਕੱਟ ਕੇ ਇਸਦੀ ਰਸਮੀ ਸ਼ੁਰੂਆਤ ਕੀਤੀ। ਜੀ.ਕੇ ਨੇ ਕਾਲਜ ਸਟਾਫ ਅਤੇ ਵਿਦਿਆਰਥੀਆਂ ਦੇ ਨਾਲ ਮਿਲ ਕੇ ਨਵੀਂ ਤਕਨੀਕ ਨਾਲ ਬਣੇ ਰਸੋਈ ਘਰ ਦਾ ਮੁਆਇਨਾ ਵੀ ਕੀਤਾ। ਉਨਾਂ ਵਿਦਿਆ ਅਤੇ ਵਿਦਿਆਰਥੀਆਂ ਦੇ ਹਿਤਾਂ ਲਈ ਕਮੇਟੀ ਦੇ ਵੱਲੋਂ ਕਾਰਜ ਕਰਨ ਦੀ ਗੱਲ ਕਹੀ। ਇਸ ਮੌਕੇ ਤੇ ਕਮੇਟੀ ਦੇ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਚੱਢਾ, ਕਾਲਜ ਦੇ ਚੇਅਰਮੈਨ ਭੂਪਿੰਦਰ ਸਿੰਘ ਆਨਦ, ਖਜਾਨਚੀ ਹਰਪ੍ਰੀਤ ਸਿੰਘ ਜੌਲੀ, ਕਮੇਟੀ ਮੈਂਬਰ ਤਨਵੰਤ ਸਿੰਘ, ਪਿੰਸੀਪਲ ਜਤਿਦਰਬੀਰ ਸਿੰਘ ਅਤੇ ਕਾਲਜ ਵਿਦਿਆਰਥੀ ਯੂਨੀਅਨ ਦੇ ਪ੍ਰਧਾਨ ਗਗਨਦੀਪ ਸਿੰਘ ਨੇ ਨਵੀਂ ਕਨਟੀਨ ਬਣਨ ਤੇ ਖੁਸ਼ੀ ਦਾ ਇਜਹਾਰ ਕੀਤਾ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply