Friday, March 6, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ

PPN1011201509

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈਕੰ. ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਵਿਖੇ ‘ਬੰਦੀ ਛੋੜ ਦਿਵਸ’ ਮਨਾਇਆ ਗਿਆ।ਇਸ ਮੌਕੇ ‘ਕਿਡਜ਼ ਪੈਰਾਡਾਈਜ਼’ ਦੇ ਬੱਚਿਆਂ ਨੂੰ ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਲਿਜਾਇਆ ਗਿਆ।ਪਹਿਲੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤੇ ਗਏ।ਧਾਰਮਿਕ ਸਿੱਖਿਆ ਦੇ ਅਧਿਆਪਕ ਵੱਲੋਂ ‘ਬੰਦੀ ਛੋੜ ਦਿਵਸ’ ਦੇ ਇਤਿਹਾਸ ਤੇ ਚਾਨਣਾ ਪਾਇਆ ਗਿਆ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਵੱਲੋ ਅਰਦਾਸ ਉਪਰੰਤ ਕੜਾਹ ਪ੍ਰਸ਼ਾਦ ਦੀ ਦੇਗ ਵਰਤਾਈ ਗਈ।ਪ੍ਰਿੰਸੀਪਲ ਮੈਡਮ ਸ੍ਰੀਮਤੀ ਦਪਿੰਦਰ ਕੌਰ ਨੇ ਬੱਚਿਆਂ ਨੂੰ ‘ਬੰਦੀ ਛੋੜ ਦਿਵਸ’ ਦੀਆਂ ਮੁਬਾਰਕਾਂ ਦਿੱਤੀਆਂ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply