Friday, April 24, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਰੰਗੋਲੀ ਰਾਹੀਂ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ

PPN1011201516

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਅੰਤਰ ਕਲਾਸ ਰੰਗੋਲੀ ਅਤੇ ਤੋਰਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਸੱਤਵੀਂ ਤੋਂ ਦੱਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਲਗਨ ਨਾਲ ਰੰਗੋਲੀ ਅਤੇ ੳੋਰਨ ਤਿਆਰ ਕੀਤੇ।ਇਹਨਾਂ ਮੁਕਾਬਲਿਆਂ ਵਿੱਚ ਰੰਗੋਲੀ ਵਿੱਚ ਨੌਵੀਂ-ਡੀ ਅਤੇ ਦੱਸਵੀਂ-ਐਫ, ਜੀ ਨੇ ਪਹਿਲਾ, ਨੌਵੀਂ-ਸੀ, ਜੇ ਅਤੇ ਦੱਸਵੀਂ-ਡੀ ਨੇ ਦੂਜਾ, ਨੌਵੀਂ-ਜੇ.,ਐਚ ਅਤੇ ਦਸਵੀਂ-ਸੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਤੋਰਨ ਬਣਾਉਣ ਮੁਕਾਬਲੇ ਵਿੱਚ ਸੱਤਵੀਂ-ਡੀ, ਆਈ. ਅਤੇ ਅੱਠਵੀਂ-ਬੀ ਨੇ ਪਹਿਲਾ, ਸਤੱਵੀਂ-ਐਚ ਅਤੇ ਅੱਠਵੀਂ-ਸੀ ਅਤੇ ਅੇਚ ਨੇ ਦੂਜਾ, ਸੱਤਵੀਂ-ਐੱਚ,ਬੀ ਅਤੇ ਅੱਠਵੀਂ ਈ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਸਕੂਲ ਦੇ ਮੈਂਬਰ ਇੰਚਾਰਜ਼ ਸz. ਹਰਮਿੰਦਰ ਸਿੰਘ ਅਤੇ ਸਕੂਲ ਦੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਪ੍ਰਦੂਸ਼ਨ ਰਹਿਤ ਦੀਵਾਲੀ ਮਨਾਉਣ ਲਈ ਪ੍ਰੇਰਿਤ ਕਰਦੇ ਹੋਏ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।ਜੱਜ ਦੀ ਭੂਮਿਕਾ ਸ਼੍ਰੀਮਤੀ ਜਸਬੀਰ ਕੌਰ ਅਤੇ ਸ਼੍ਰੀਮਤੀ ਇੰਦਰਪ੍ਰੀਤ ਕੌਰ ਨੇ ਨਿਭਾਈ। ਇਸ ਮੌਕੇ ਮੁੱਖ ਅਧਿਆਪਕਾ ਸ਼੍ਰੀਮਤੀ ਕਵਲਪ੍ਰੀਤ ਕੌਰ, ਸ਼੍ਰੀਮਤੀ ਨਿਸ਼ਚਿੰਤ ਕੌਰ ਕਾਹਲੋਂ, ਸ਼੍ਰੀਮਤੀ ਰੇਣੂ ਆਹੂਜਾ, ਸੁਰਪਵਾਈਜਰ ਸ਼੍ਰੀਮਤੀ ਰਵਿੰਦਰ ਕੌਰ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਹੋਏ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply