Tuesday, March 24, 2026

ਗੁ. ਬੰਗਲਾ ਸਾਹਿਬ ਦੇ ਦਰਵਾਜ਼ੇ ਦੀ ਸੋਨੇ ਦੀ ਸੇਵਾ ਦੀ ਸੰਪੂਰਨਤਾ ‘ਤੇ ਕੀਰਤਨ ਸਮਾਗਮ

Rana Paramjit  Singh

ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਸਹਿਯੋਗ ਨਾਲ ਗੁਰਦੁਆਰਾ ਬੰਗਲਾ ਸਾਹਿਬ ਦੇ ਮੁੱਖ ਦਰਵਾਜ਼ੇ ਦੀ ਸੋਨੇ ਦੀ, ਜੋ ਸੇਵਾ ਦਮਦਮੀ ਟਕਸਾਲ (ਜੱਥਾ ਭਿੰਡਰਾਂ, ਮਹਿਤਾ) ਵਲੋਂ ਕਰਵਾਈ ਜਾ ਰਹੀ ਸੀ, ਉਸਦੀ ਸੰਪੂਰਨਤਾ ਹੋਣ ‘ਤੇ ਸ਼ੁਕਰਵਾਰ 13, ਨਵੰਬਰ ਨੂੰ ਸਵੇਰੇ 5 ਵਜੇ ਤੋਂ 10.30 ਵਜੇ ਤਕ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਗੁ. ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਆਸਾ ਦੀ ਵਾਰ ਦਾ ਕੀਰਤਨ ਕਰਨਗੇ, ਉੋਪਰੰਤ ਹੈੱਡ ਗ੍ਰੰਥੀ ਭਾਈ ਰਣਜੀਤ ਸਿੰਘ ਗੁਰ ਸ਼ਬਦ ਦੀ ਕੱਥਾ ਰਾਹੀਂ ਅਤੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਰੁਣਪਾਲ ਸਿੰਘ ਅਤੇ ਭਾਈ ਗੁਰਫਤਿਹ ਸਿੰਘ ਸ਼ਾਂਤ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਸ. ਰਾਣਾ ਨੇ ਹੋਰ ਦਸਿਆ ਕਿ ਇਸ ਮੌਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖੀ ਵੀ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply