ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਐਤਵਾਰ, 15 ਨਵੰਬਰ ਸਵੇਰੇ 10 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਕਲਗੀਧਰ ਸਿੰਘ ਸਭਾ, ਸੈਕਟਰ-6-7, ਆਰ ਕੇ ਪੁਰਮ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਗੁਰਦੁਆਰਾ ਸੀਸ ਗੰਜ ਸਾਹਿਬ ਦੇ ਹਜ਼ੁਰੀ ਰਾਗੀ ਭਾਈ ਗੁਰਮੇਲ ਸਿੰਘ ਤੇ ਭਾਈ ਗੁਰਫਤਿਹ ਸਿੰਘ ਸ਼ਾਂਤ, ਭਾਈ ਗੁਰਇਕਬਾਲ ਸਿੰਘ (ਸ੍ਰੀ ਅੰਮ੍ਰਿਤਸਰ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਅਤੇ ਢਾਡੀ ਭਾਈ ਅਮਰਿੰਦਰ ਸਿੰਘ ਤਾਲਬ ਬਾਬਾ ਬੰਦਾ ਸਿੰਘ ਬਹਾਦਰ ਦਾ ਜੀਵਨ ਢਾਡੀ ਪ੍ਰਸੰਗ ਰਾਹੀਂ ਸ੍ਰਵਣ ਕਰਵਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media