ਨਵੀਂ ਦਿੱਲੀ, 12 ਨਵੰਬਰ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਸ਼ਨੀਵਾਰ, 14 ਨਵੰਬਰ ਸ਼ਾਮ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫਤਿਹ ਨਗਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ, ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ ਮੌਕੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ, ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਫਤਿਹ ਨਗਰ, ਭਾਈ ਹਰਜਿੰਦਰ ਸਿੰਘ (ਸ੍ਰੀਨਗਰ) ਅਤੇ ਭਾਈ ਮਨਪ੍ਰੀਤ ਸਿੰਘ (ਕਾਨਪੁਰੀ) ਦੇ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਸ. ਰਾਣਾ ਨੇ ਦਸਿਆ ਕਿ ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਾਇੰਟ ਸਕਤੱਰ ਸ. ਅਮਰਜੀਤ ਸਿੰਘ ਪਪੂ ਅਤੇ ਹੋਰ ਮੁਖੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰਨਗੇ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media