Monday, September 7, 2026

ਚਾਚਾ ਨਹਿਰੂ ਦਾ ਜਨਮ ਦਿਨ ਧੂਮ ਧਾਮ ਨਾਲ ਮਨਾਇਆ

PPN1311201503

ਬਠਿੰਡਾ, 13 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਮਾਰਟ ਕਿਡਸ ਪਲੇਅ ਵੇ ਪਰਸਰਾਮ ਨਗਰ ਬਠਿੰਡਾ ਵਿਖੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਜੀ ( ਚਾਚਾ ਜੀ )ਦਾ ਜਨਮ ਦਿਨ ਬੜੀ ਹੀ ਧੂਮ ਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਡਾ. ਤਰਸੇਮ ਗਰਗ ਅਤੇ ਸ੍ਰੀਮਤੀ ਸੁਸ਼ੀਲਾ ਨੇ ਸ਼ਮਾ ਰੋਸ਼ਨ ਕਰਕੇ ਸਮਾਰੋਹ ਦਾ ਸ਼ੁੱਭ ਆਰੰਭ ਕੀਤਾ।ਸਕੂਲ ਦੇ ਡਾਇਰੈਕਟਰ ਰਾਜੇਸ਼ ਪ੍ਰਭਾਕਰ ਨੇ ਦੱਸਿਆ ਕਿ ਬੱਚਿਆਂ ਵੱਲੋਂ ਰੰਗਾ ਰੰਗ ਪ੍ਰੋਗਰਾਮ ਜਿਸ ਵਿਚ ਗਾਇਤਰੀ ਮੰਤਰ, ਗਣੇਸ਼ ਵੰਦਨਾ, ਮੂਲ ਮੰਤਰ ਗੁਰਬਾਣੀ, ਬੇਬੀ ਡਾਲ, ਫੈਂਸੀ ਡਰੈਸ, ਲੂੰਘੀ ਡਾਂਸ, ਸੇਵ ਗਰਲਜ਼ ਅਤੇ ਗਿੱਧੇ ਨਾਲ ਬੱਚਿਆਂ ਨੇ ਸਭ ਦਾ ਮਨ ਮੋਹ ਲਿਆ। ਸਾਰੇ ਬੱਚਿਆਂ ਨੂੰ ਸਕੂਲ ਵੱਲੋਂ ਚਾਚਾ ਨਹਿਰੂ ਜੀ ਦੇ ਜਨਮ ਦਿਵਸ ਮੌਕੇ ਗਿਫਟ ਦਿੱਤੇ ਗਏ।ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਾਲੇ ਸਟਾਫ ਦਾ ਸਕੂਲ ਮੈਨੇਂਜਮੈਂਟ ਵੱਲੋਂ ਧੰਨਵਾਦ ਕੀਤਾ ਗਿਆ। ਸਕੂਲ ਦੇ ਡਾਇਰੈਕਟਰ ਰਾਜੇਸ਼ ਪ੍ਰਭਾਕਰ ਨੇ ਬੱਚਿਆ ਦੇ ਮਾਤਾ ਪਿਤਾ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਕੂਲ ਦਾ ਸਹਿਯੋਗ ਦਿੱਤਾ। ਮੈਨੇਂਜਮੈਂਟ ਵੱਲੋਂ ਸਾਰੇ ਨੰਨ੍ਹੇ ਮੁੰਨ੍ਹੇ ਬੱਚਿਆਂ ਦੇ ਉਜਵਲ ਭਵਿੱਖ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …

Leave a Reply