
ਸੰਦੌੜ, 13 ਨਵੰਬਰ (ਹਰਮਿੰਦਰ ਸਿੰਘ ਭੱਟ)- ਸਾਹਿਬ ਸੇਵਾ ਸੁਸਾਇਟੀ ਸੰਦੌੜ ਵਿਖੇ ਹਰੇਕ ਸਾਲ ਦੀ ਤਰਾਂ ਇਸ ਬਾਰ ਵੀ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਸੰਬੰਧੀ ਆਮ ਗਿਆਨ ਦੇ ਮੁਕਾਬਲੇ ਮਿਤੀ 15 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਵਾਇਸ ਚੇਅਰਮੈਨ ਮੈਡਮ ਗੁਰਜੀਤ ਕੌਰ ਭੱਟ ਅਤੇ ਵਾਈਸ ਪ੍ਰੈਜ਼ੀਡੈਂਟ ਮੈਡਮ ਅਮਨਦੀਪ ਕੌਰ ਜਲਵਾਣਾ ਨੇ ਦੱਸਿਆ ਕਿ ਇਸ ਵਿੱਦਿਅਕ ਮੁਕਾਬਲੇ ਲਈ ਲਗਭਗ 250 ਦੇ ਕਰੀਬ ਵਿਦਿਆਰਥੀ ਦੇ ਫਾਰਮ ਜਮਾਂ ਹੋ ਚੁੱਕੇ ਹਨ ਇਸ ਮੁਕਾਬਲੇ ਵਿਚ ਪਹਿਲੀਆਂ 13 ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮ ਤੇ ਸਨਮਾਨ ਚਿੰਨ੍ਹ ਦਿੱਤੇ ਜਾਣਗੇ ਅਤੇ ਮੁਕਾਬਲੇ ਵਿਚ ਹਿੱਸਾ ਲੈਣ ਵਾਲੇ ਹਰੇਕ ਪ੍ਰਤੀਯੋਗੀ ਨੂੰ ਕੰਪਿਊਟਰ ਦੀ ਸਿੱਖਿਆ, ਸਿਲਾਈ ਕਢਾਈ ਤੋਂ ਇਲਾਵਾ ਹੋਰ ਕਿੱਤਾ ਮੁਖੀ ਕੋਰਸ ਵੀ ਵਜ਼ੀਫ਼ਿਆਂ ਰਾਹੀ ਕਰਵਾਏ ਜਾਣਗੇ ਉਨ੍ਹਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਵਿਚ ਭਾਗ ਲੈਣ ਨਾਲ ਵਿਦਿਆਰਥੀਆਂ ਨੂੰ ਭਵਿੱਖ ਵਿਚ ਕਾਮਯਾਬੀ ਦੇ ਸਿਖ਼ਰਾਂ ਤੱਕ ਪਹੁੰਚਣ ਵਿਚ ਯੋਗ ਮਦਦ ਮਿਲਦੀ ਹੈ ਅਤੇ ਵਿਸ਼ੇਸ਼ ਕਰ ਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਵਿੱਦਿਅਕ ਮੁਕਾਬਲਿਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਮੈਡਮ ਜਸਵੀਰ ਕੌਰ ਫਰਵਾਲੀ, ਮੈਡਮ ਰਮਨਦੀਪ ਕੌਰ ਫਰਵਾਲੀ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
Punjab Post Daily Online Newspaper & Print Media