
ਪਠਾਨਕੋਟ, 13 ਨਵੰਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 12 ਨਵੰਬਰ ਤੱਕ 37810 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 37399 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 10536 ਮੀਟਰਿਕ ਟਨ, ਪਨਗ੍ਰੇਨ ਨੇ 5470 ਮੀਟਰਿਕ ਟਨ, ਪਨਸਪ ਨੇ 6990 ਮੀਟਰਿਕ ਟਨ, ਮਾਰਕਫੈਡ ਨੇ 5353 ਅਤੇ ਪੰਜਾਬ ਰਾਜ ਵੇਅਰਹਾਊਂਸਿੰਗ ਕਾਰਪੋਰੇਸ਼ਨ ਨੇ 9050 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ 31871 ਮੀਟਰਿਕ ਟਨ ਝੋਨੇ ਦੀ ਚੁਕਾਈ ਵੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖਰੀਦ ਕੀਤੇ ਗਏ ਝੋਨੇ ਦੀ 42.95 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਹੈ। ਉਨ੍ਹਾਂ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖਰੀਦ ਕੀਤੇ ਗਏ ਝੋਨੇ ਦੀ ਚੁਕਾਈ ਅਤੇ ਅਦਾਇਗੀ ਨਿਰਧਾਰਤ ਸਮੇਂ ਵਿੱਚ ਕਰਨ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਝੋਨੇ ਦੀ ਖਰੀਦ ਸਬੰਧੀ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਉਣ ਦੇਣ।
Punjab Post Daily Online Newspaper & Print Media