Sunday, May 31, 2026

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ‘ਤੇ ਜਥਾ 20 ਨਵੰਬਰ ਨੂੰ ਪਾਕਿਸਤਾਨ ਜਾਵੇਗਾ – ਬੇਦੀ

ਅੰਮ੍ਰਿਤਸਰ, 14 ਨਵੰਬਰ (ਗੁਰਪ੍ਰੀਤ ਸਿੰਘ)-ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦੇਂਦਿਆਂ ਦਸਿਆ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦਾ ਜਥਾ ਹੁਣ 23 ਨਵੰਬਰ ਦੀ ਬਜਾਏ ਦਫਤਰ ਸ਼੍ਰੋਮਣੀ ਕਮੇਟੀ ਤੋਂ 20 ਨਵੰਬਰ ਨੂੰ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ‘ਚ ਉਨ੍ਹਾਂ ਕਿਹਾ ਕਿ ਜਿਹੜੇ ਸ਼ਰਧਾਲੂ ਸ਼੍ਰੋਮਣੀ ਕਮੇਟੀ ਰਾਹੀਂ ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨ-ਦੀਦਾਰ ਕਰਨ ਅਤੇ 25 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਜਾ ਰਹੇ ਹਨ ਉਹ ਆਪਣੇ-ਆਪਣੇ ਪਾਸਪੋਰਟ ਦਫਤਰ ਸ਼੍ਰੋਮਣੀ ਕਮੇਟੀ ਤੋਂ ਮਿਤੀ 19 ਨਵੰਬਰ ਨੂੰ ਲੈ ਲੈਣ। ਉਨ੍ਹਾਂ ਦੱਸਿਆ ਕਿ ਹੁਣ ਇਹ ਜਥਾ 20 ਨਵੰਬਰ ਨੂੰ ਪਾਕਿਸਤਾਨ ਲਈ ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਵੇਗਾ ਅਤੇ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 29 ਨਵੰਬਰ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਕਿਹਾ ਕਿ ਜਥੇ ਸਬੰਧੀ ਜੇਕਰ ਕਿਸੇ ਸ਼ਰਧਾਲੂ ਨੇ ਕੋਈ ਜਾਣਕਾਰੀ ਪ੍ਰਾਪਤ ਕਰਨੀ ਹੋਵੇ ਤਾਂ ਉਹ ਦਫਤਰ ਸ਼੍ਰੋਮਣੀ ਕਮੇਟੀ ਦੇ ਟੈਲੀਫੋਨ ਨੰਬਰ 0183-2553956,57 ਓਣਟ 249 ਤੇ ਸੰਪਰਕ ਕਰਕੇ ਹਾਸਲ ਕਰ ਸਕਦਾ ਹੈ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …

Leave a Reply